ਅਕਾਲੀ ਦਲ ਕਾਂਗਰਸ ਦੀ ਚੁਣੌਤੀ ਕਬੂਲਦਿਆਂ 1 ਸਤੰਬਰ ਤੋਂ ਰਾਜ-ਪੱਧਰੀ ਮੁਜ਼ਾਹਰੇ ਕਰੇਗਾ …..9 ਸਤੰਬਰ ਨੂੰ ਜਾਖੜ ਦੇ ਸ਼ਹਿਰ ਵਿਚ ਪੋਲ ਖੋਲ• ਰੈਲੀ ਕੀਤੀ ਜਾਵੇਗੀ

ਪੰਜਾਬ ਅਤੇ ਪੰਜਾਬੀਅਤ

ਪਾਰਟੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਦਾ ਦਲੇਰੀ ਨਾਲ ਵਿਰੋਧ ਕਰੇਗੀ: ਸੁਖਬੀਰ ਬਾਦਲ
ਚੰਡੀਗੜ•/30 ਅਗਸਤ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੀ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਨਾ ਵੜਣ ਦੇਣ ਵਾਲੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰਾਜਪੱਧਰੀ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਾਂਗਰਸ ਪਾਰਟੀ ਅਤੇ ਇਸ ਦੇ ਸਮੁੱਚੇ ਟੋਲੇ ਜਿਸ ਵਿਚ ਗਰਮਖ਼ਿਆਲੀ ਅਤੇ ਆਪ ਆਗੂ ਸ਼ਾਮਿਲ ਹਨ, ਖ਼ਿਲਾਫ 1 ਸਤੰਬਰ ਤੋਂ ਰਾਜ ਪੱਧਰੀ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ 9 ਸਤੰਬਰ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਹੰਕਾਰ ਤੋੜਣ ਲਈ ਅਬੋਹਰ ਵਿਖੇ ਪੋਲ ਖੋਲ• ਰੈਲੀ ਕਰਨ ਦਾ ਫੈਸਲਾ ਕੀਤਾ ਹੈ


ਇੱਥੇ ਪਾਰਟੀ ਵਿਧਾਇਕਾਂ, ਹਲਕਾ ਇੰਚਾਰਜਾਂ ਅਤੇ ਜ਼ਿਲ•ਾ ਆਬਜ਼ਰਬਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਿੱਖ ਸੰਸਥਾਵਾਂ ਅਤੇ ਸਿੱਖ ਪੰਥ ਨੂੰ ਕਮਜ਼ੋਰ ਕਰਨ ਲਈ ਰਚੀ ਸਾਜ਼ਿਸ਼ ਦਾ ਠੋਕਵਾਂ ਜੁਆਬ ਦੇਣ ਦਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ 1 ਸਤੰਬਰ ਨੂੰ ਮੁਜ਼ਾਹਰੇ ਕੀਤੇ ਜਾਣਗੇ, ਜਿਹਨਾਂ ਵਿਚ ਕਾਗਰਸ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੀਪੀਸੀ ਮੁਖੀ ਸੁਨੀਲ ਜਾਖੜ ਦੇ ਪੁਤਲੇ ਜਲਾਏ ਜਾਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪ੍ਰਦੇਸ਼ ਕਾਂਗਰਸ ਮੁਖੀ ਸੁਨੀਲ ਜਾਖੜ ਵੱਲੋਂ ਦਿੱਤੀ ਧਮਕੀ ਕਿ ਅਕਾਲੀ ਆਗੂਆਂ ਨੂੰ ਪਿੰਡਾਂ ਵਿਚ ਵੜਣ ਨਹੀਂ ਦਿੱਤਾ ਜਾਵੇਗਾ, ਦਾ ਠੋਕਵਾਂ ਜੁਆਬ ਦੇਣ ਲਈ 9 ਸਤੰਬਰ ਨੂੰ ਜਾਖੜ ਦੇ ਸ਼ਹਿਰ ਅਬੋਹਰ ਵਿਖੇ ਪੋਲ ਖੋਲ• ਰੈਲੀ ਕੀਤੀ ਜਾਵੇਗੀ। ਸਰਦਾਰ ਬਾਦਲ ਨੇ ਮੀਟਿੰਗ ਵਿਚ ਭਾਗ ਲੈਣ ਵਾਲੇ ਪਾਰਟੀ ਆਗੂਆਂ ਨੂੰ ਦੱਸਿਆ ਕਿ ਇਹ ਪੋਲ ਖੋਲ• ਰੈਲੀ ਜਾਖੜ ਦਾ ਹੰਕਾਰ ਤੋੜ ਦੇਵੇਗੀ ਅਤੇ ਉਸ ਨੂੰ ਵਿਖਾ ਦੇਵੇਗੀ ਕਿ ਉਹ ਆਪਣੇ ਸ਼ਹਿਰ ਵਿਚ ਕਿੰਨਾ ਕੁ ਮਸ਼ਹੂਰ ਹੈ।


ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਾਂਗਰਸ ਪਾਰਟੀ ਵੱਲੋਂ ਗਰਮਖ਼ਿਆਲੀ ਜਥੇਦਾਰਾਂ ਅਤੇ ਆਪ ਆਗੂ ਸੁਖਪਾਲ ਖਹਿਰਾ ਨਾਲ ਮਿਲ ਕੇ ਸੂਬੇ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਰਚੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ।


ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਸੁਨੀਲ ਜਾਖੜ ਦੀ ਪੋਲ ਖੋਲ•ਣ ਦਾ ਫੈਸਲਾ ਕੀਤਾ ਹੈ, ਜਿਹੜਾ ਕਿ ਅਕਾਲੀ ਆਗੂਆਂ ਵਿਰੁੱਧ ਹਿੰਸਾ ਭੜਕਾਉਣ ਦੀ ਅਤੇ ਸੂਬੇ ਨੂੰ ਮੁੜ ਦੇ ਅੱਤਵਾਦ ਵੱਲ ਧੱਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਸ ਰੈਲੀ ਵਿਚ ਸਪੱਸ਼ਟ ਵਿਚ ਇਹ ਸੱਦਾ ਦਿੱਤਾ ਜਾਵੇਗਾ ਕਿ ਸਿੱਖ ਪੰਥ ਆਪਣੇ ਧਾਰਮਿਕ ਮਾਮਲਿਆਂ ਵਿਚ ਦਖ਼ਥਲ ਅੰਦਾਜ਼ੀ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਇਸ ਰੈਲੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਵਾਸਤੇ ਕਾਂਗਰਸ ਪਾਰਟੀ ਦੀ ਵੀ ਖਬਰ ਲਈ ਜਾਵੇਗੀ।

ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਬੀਬੀ ਉਪਿੰਦਰਜੀਤ ਕੌਰ, ਨਿਰਮਲ ਸਿੰਘ ਕਾਹਲੋਂ, ਸੇਵਾ ਸਿੰਘ ਸੇਖਵਾਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਜੰਗੀਰ ਕੌਰ, ਹੀਰਾ ਸਿੰਘ ਗਾਬੜੀਆ, ਸੋਹਣ ਸਿੰਘ ਠੰਡਲ ਅਤੇ ਮਨਜਿੰਦਰ ਸਿੰਘ ਸਿਰਸਾ ਸ਼ਾਮਿਲ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares