ਅਕਾਲੀ ਵਿਧਾਇਕ ਅਜੀਤ ਸਿੰਘ ਕੋਹਾੜ ਦਾ ਦੇਹਾਂਤ=punjabatepunjabiyat

ਪੰਜਾਬ ਅਤੇ ਪੰਜਾਬੀਅਤ

ਸ਼ਾਹਕੋਟ- ਸ਼ਾਹਕੋਟ ਹਲਕਾ ਤੋਂ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਐਤਵਾਰ ਦੇਰ ਰਾਤ ਦਿਹਾਂਤ ਹੋ ਗਿਆ।

ਉਨ੍ਹਾਂ ਨੂੰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਮਗਰੋਂ ਸ਼ਾਹਕੋਟ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵਲੋਂ ਜਲੰਧਰ ਦੇ ਬੀ. ਬੀ. ਸੀ. ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

ਇਥੇ ਉਨ੍ਹਾਂ ਦੀ ਦੇਰ ਰਾਤ ਮੌਤ ਹੋ ਗਈ। ਜਥੇਦਾਰ ਅਜੀਤ ਸਿੰਘ 78 ਵਰ੍ਹਿਆਂ ਦੇ ਸਨ। ਉਹ ਸ਼ਾਹਕੋਟ ਹਲਕੇ ਤੋਂ ਲਗਾਤਾਰ ਪੰਜ ਵਾਰ ਵਿਧਾਇਕ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਜਥੇਦਾਰ ਸਨ। ਉਹ ਜੇਲ, ਮੁੜ-ਵਸੇਬਾ ਤੇ ਟ੍ਰਾਂਸਪੋਰਟ ਵਰਗੇ ਮਹੱਤਵਪੂਰਨ ਮੰਤਰਾਲਿਆਂ ਦੇ ਅਕਾਲੀ ਸਰਕਾਰਾਂ ‘ਚ ਮੰਤਰੀ ਰਹੇ ਸਨ। ਉਨ੍ਹਾਂ ਦੀ ਮੌਤ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਅਕਾਲੀ ਆਗੂਆਂ ਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares