ਆਉਣ ਵਾਲੇ ਦਿਨਾਂ ਵਿਚ ਇਸ ਤਰ੍ਹਾਂ ਮਿਲੇਗਾ ਨਹਿਰਾਂ ਦਾ ਪਾਣੀ, ਵੇਰਵਾ ਜਾਰੀ…ਪੰਜਾਬ ਅਤੇ ਪੰਜਾਬੀਅਤ

ਪੰਜਾਬ ਅਤੇ ਪੰਜਾਬੀਅਤ

ਜਲ ਸਰੋਤ ਵਿਭਾਗ, ਪੰਜਾਬ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਸਿੰਜਾਈ ਵਾਸਤੇ 17 ਤੋਂ 24 ਨਵੰਬਰ, 2018 ਤੱਕ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ।

ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਤੇ ਬ੍ਰਾਂਚਾਂ ਜਿਵੇਂ ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ ‘ਬੀ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਹਰੀਕੇ ਅਤੇ ਫਿਰੋਜ਼ਪੁਰ ਹੈੱਡ ਵਰਕਸ ‘ਚੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ ਜਿਵੇਂ ਕਿ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ, ਜੋ ਗਰੁੱਪ ‘ਬੀ’ ਵਿਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ‘ਤੇ ਬਾਕੀ ਬਚਦਾ ਪਾਣੀ ਮਿਲੇਗਾ।

ਅੱਪਰ ਬਾਰੀ ਦੋਆਬ ਕੈਨਾਲ ਵਿਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਦਿਤਾ ਜਾਵੇਗਾ ਜਦੋਂ ਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ, ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares