ਆਪਣੀਆਂ ਮੰਗਾਂ ਨੂੰ ਲੈਕੇ ਥਰਮਲ ਕਾਮਿਆਂ ਦਿੱਤਾ ਧਰਨਾ …ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਤੇ ਕੀਤੇ ਲਾਠੀਚਾਰਜ ਦੀ ਸਖ਼ਤ ਸਬਦਾਂ ਕੀਤੀ ਵਿੱਚ ਨਿਖੇਧੀ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ, 11 ਫਰਵਰੀ ( ਨਰਿੰਦਰ ਪੁਰੀ ) ਜੀ.ਐੱਚ.ਟੀ.ਪੀ.ਕੰਟਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਰਜਿ.08 ਲਹਿਰਾ ਮੁਹੱਬਤ ਦੀ ਮੀਟਿੰਗ ਪ੍ਰਧਾਨ ਜਗਰੂਪ ਸਿੰਘ ਦੀ ਅਗਵਾਈ ਵਿੱਚ ਜਥੇਬੰਦੀ ਦੇ ਝੰਡੇ ਕੋਲ ਦੁਪਹਿਰ 02 ਵਜ਼ੇ ਤੋਂ ਸ਼ਾਮ 05 ਵਜ਼ੇ ਤੱਕ ਦਿੱਤੇ ਰੋਸ਼ ਧਰਨੇ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਜਰਨਲ ਸਕੱਤਰ ਜਗਸੀਰ ਸਿੰਘ ਭੰਗੂ ਨੇ ਪੰਜਾਬ ਸਰਕਾਰ ਦੇ ਮਜਦੂਰ-ਮੁਲਾਜ਼ਮ ਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਥਰਮਲ ਕਾਮੇ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਪਾਵਰਕਾਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਥਰਮਲ ਕਾਮਿਆਂ ਦੇ ਸੰਘਰਸ਼ਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ ਥਰਮਲ ਮੈਨੇਜਮੈਂਟ ਵੱਲੋਂ ਲੰਘੀ 27 ਜਨਵਰੀ ਨੂੰ ਪਿੰਡ ਮਹਿਰਾਜ ਵਿਖੇ ਜਥੇਬੰਦੀ ਦੀ ਮੀਟਿੰਗ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ਼ ਕਰਵਾਈ ਗਈ ਜਿਸ ਦੌਰਾਨ ਬਿਜਲੀ ਮੰਤਰੀ ਵੱਲੋਂ ਇੱਕ ਹਫਤੇ ਬਾਅਦ ਪਾਵਰਕਾਮ ਮੈਨੇਜਮੈਂਟ ਪਟਿਆਲਾ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਪੈਨਲ ਮੀਟਿੰਗ ਕਰਵਾਕੇ ਮੰਗਾਂ ਮਸਲਿਆਂ ਦਾ ਜਲਦੀ ਹੱਲ ਕਰਵਾਉਣ ਦਾ ਜਥੇਬੰਦੀ ਨੂੰ ਭਰੋਸ਼ਾ ਦਿਵਾਇਆ ਸੀ ਪਰ ਅੱਜ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਵੀ ਮੰਗਾਂ ਮਸਲਿਆਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਜਿਸ ਦੇ ਰੋਸ਼ ਵਜੋਂ ਅਤੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਜਿਵੇਂ ਕਿ 1.ਥਰਮਲ ਪਲਾਂਟ ਦੇ ਕੱਚੇ ਕਾਮਿਆਂ ਨੂੰ ਵੈੱਲਫੇਅਰ ਐਕਟ 2016 ਅਧੀਨ ਲਿਆਕੇ ਪਾਵਰਕਾਮ ਵਿੱਚ ਸਿੱਧਾ ਭਰਤੀ ਕਰਨ, 2.ਮਹਿੰਗਾਈ ਦਰ ਦੇ ਹਿਸਾਬ ਨਾਲ਼ ਥਰਮਲ ਕਾਮਿਆਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ, 3.ਥਰਮਲ ਦੇ ਸਮੂਹ ਅਨ-ਸਕਿਲਡ ਕਾਮਿਆਂ ਨੂੰ ਪਦ-ਉੱਨਤ ਕਰਨ, 4.ਖਾਲੀ ਪਏ ਕੁਵਾਟਰ ਲੋੜਵੰਦ ਕਾਮਿਆਂ ਨੂੰ ਮੁਹਈਆ ਕਰਵਾਉਣ ਦੀ ਮੰਗ ਨੂੰ ਲੈਕੇ ਦਿੱਤੇ ਜਾ ਰਹੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਜਗਰੂਪ ਸਿੰਘ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਮੀਟਿੰਗ ਵੱਲੋਂ ਥਰਮਲ ਕਾਮਿਆਂ ਦੀਆਂ ਮੰਗਾਂ ਦਾ ਜਲਦੀ ਕੋਈ ਸਾਰਥਕ ਹੱਲ ਨਾ ਕੀਤਾ ਤਾਂ ਥਰਮਲ ਕਾਮਿਆਂ ਵੱਲੋਂ 01 ਮਾਰਚ ਨੂੰ ਪਰਿਵਾਰਾਂ ਸਮੇਤ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੇ ਬੈਨਰ ਹੇਠ ਬਿਜਲੀ ਮੰਤਰੀ ਦੇ ਹਲਕੇ ਦੇ ਪਿੰਡਾਂ-ਸ਼ਹਿਰਾਂ ਵਿੱਚ ਰੋਸ਼ ਮਾਰਚ ਕਰਦੇ ਹੋਏ ਬਿਜਲੀ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਪੰਨੂੰ ਪ੍ਰਧਾਨ,ਜਰਨਲ ਸਕੱਤਰ ਖੁਸ਼ਦੀਪ ਸਿੰਘ,ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਬਠਿੰਡਾ ਤੋਂ ਇਲਾਵਾ ਜਥੇਬੰਦੀ ਦੇ ਆਗੂ ਬਾਦਲ ਸਿੰਘ ਭੁੱਲਰ,ਬਲਜਿੰਦਰ ਸਿੰਘ ਮਾਨ,ਖੋਮਪਾਲ ਸ਼ਰਮਾ,ਕੁਲਦੀਪ ਸਿੰਘ ਸਹੋਤਾ,ਪਰਮਜੀਤ ਸਿੰਘ, ਸੁਖਜੀਤ ਲਹਿਰਾ,ਗੁਰਪ੍ਰੀਤ ਸਿੰਘ ਮਹਿਰਾਜ, ਗੁਰਪ੍ਰੀਤ ਲਹਿਰਾ,ਨਾਇਬ ਸਿੰਘ,ਦੁੱਲਾ ਸਿੰਘ,ਲਖਵੀਰ ਲਹਿਰਾ,ਜਸਵਿੰਦਰ ਭੁੱਚੋ,ਹੀਰਾ ਲਾਲ,ਹਰਪ੍ਰੀਤ ਸਿੰਘ,ਦੌਲਤ ਰਾਮ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਕੀਤੇ ਅੰਨ੍ਹੇਵਾਹ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares