ਆਪ ਦੀ ਸਰਕਾਰ ਬਣਨ ਤੇ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ:-ਅਨਿਲ ਠਾਕੁਰ

ਪੰਜਾਬ ਅਤੇ ਪੰਜਾਬੀਅਤ

ਆਮ ਆਦਮੀ ਪਾਰਟੀ ( ਆਪ ) ਦੀ ਸਰਕਾਰ ਬਣਨ ਤੇ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ:-ਅਨਿਲ ਠਾਕੁਰ….ਬਠਿੰਡਾ 18 ਜਨਵਰੀ 🙁 ਨਰਿੰਦਰ ਪੁਰੀ ) ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਪੰਜਾਬ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਵਲੋਂ ਕੈਪਟਨ ਸਰਕਾਰ ਤੇ ਵਰਦਿਆ ਕਿਹਾ ਕਿ ਉਹਨਾਂ ਚੋਣਾਂ ਤੋਂ ਪਹਿਲਾਂ ਵਪਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣਨ ਤੋਂ ਸੂਬੇ ਦੇ ਵਪਾਰੀਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ ਪਰ ਕੈਪਟਨ ਦੀ ਸਰਕਾਰ ਬਣਨ ਤੋਂ ਬਾਅਦ ਵਪਾਰੀਆਂ ਨੂੰ ਸਿੱਧੇ ਅਸਿੱਧੇ ਤਰੀਕੇ ਟੈਕਸ ਲਗਾ ਕੇ 10 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਚਾਹੇ ਪਿਛਲੀ ਸਰਕਾਰ ਤੇ ਚਾਹੇ ਮੋਜੂਦਾ ਕੈਪਟਨ ਸਰਕਾਰ ਸੂਬੇ ਦੇ ਵਪਾਰੀਆਂ ਪ੍ਰਤੀ ਬਿਲਕੁਲ ਗੰਭੀਰ ਨਹੀਂ ਜਦੋਂ ਕਿ ਅੱਜ ਪੰਜਾਬ ਦੇ ਅੰਦਰ ਵਪਾਰ ਇੰਡਸਟਰੀ ਮੰਦਹਾਲੀ ਦੇ ਦੌਰ ਵਿੱਚੋਂ ਨਿਕਲ ਰਿਹਾ ਹੈ ਅਤੇ ਇੰਡਸਟਰੀ ਲਗਾਤਾਰ ਪੈ ਰਹੇ ਘਾਟੇ ਕਾਰਨ ਬੰਦ ਹੋ ਰਹੀ ਹੈ ਜਾਂ ਦੂਜੇ ਸੂਬਿਆਂ ਵਿੱਚ ਤਬਦੀਲ ਹੋ ਰਹੀ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਵਿਸ਼ੇਸ਼ ਪੈਕੇਜ ਅਤੇ ਸਹੂਲਤਾਂ ਦੇ ਕੇ ਇੰਡਸਟਰੀ ਨੂੰ ਮੁੜ ਸੁਰਜੀਤ ਕੀਤਾ ਜਾਵੇ ਤੇ ਨਾਲ ਹੀ ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਸੂਬੇ ਦੇ ਵਪਾਰੀਆਂ ਨੂੰ 600 ਕਰੋੜ ਦਾ ਜੋ ਵੈਟ ਅਤੇ ਜੀ ਅੈਸ ਟੀ ਵਾਪਸ ਕਰਨਾ ਸੀ ਉਹ ਨਹੀਂ ਕੀਤਾ ਹੈ ਜਿਸ ਕਰਕੇ ਅੱਜ ਵਪਾਰੀ ਵਰਗ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਵਪਾਰੀਆਂ ਨੂੰ ਬਿਜਲੀ ਵਿੱਚ ਸਹੀ ਢੰਗ ਨਾਲ ਛੋਟ ਤੇ ਵੈਟ ਜੀ ਅੈਸ ਟੀ ਵਪਾਰੀਆਂ ਨੂੰ ਵਾਪਸ ਨਹੀਂ ਕੀਤਾ ਤਾਂ ਆਮ ਆਦਮੀ ਪਾਰਟੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਪੱਧਰ ਤੇ ਰੋਸ ਅਤੇ ਧਰਨੇ ਦੇ ਰੂਪ ਵਿੱਚ ਸਘੰਰਸ਼ ਵਿਡੇਗੀ ਇਸ ਮੌਕੇ ਉਹਨਾਂ ਨਾਲ ਵਪਾਰ ਵਿੰਗ ਮਾਲਵਾ ਜੋਨ ਦੇ ਪ੍ਰਧਾਨ ਬਲਜਿੰਦਰ ਸਿੰਘ ਪਲਟਾ ਬਠਿੰਡਾ ਜ਼ਿਲ੍ਹਾ ਪ੍ਰਧਾਨ ਵਪਾਰ ਵਿੰਗ ਮਨਜੀਤ ਸਿੰਘ ਮੌੜ ਮੌਜੂਦ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares