ਆਪ ਵਲੋਂ ਬਿਜਲੀ ਦਰਾਂ ਨੂੰ ਘੱਟ ਕਰਨ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ 08 ਜੁਲਾਈ ( ਨਰਿੰਦਰ ਪੁਰੀ ) ਆਮ ਆਦਮੀ ਪਾਰਟੀ ਵਲੋਂ ਚਲਾਏ ਜਾ ਰਹੇ ਬਿਜਲੀ ਅੰਦੋਲਨ ਦੇ ਤਹਿਤ ਅੱਜ ਬਠਿੰਡਾ ਵਿਖੇ ਪ੍ਰੋ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕਾ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਤੇ ਜਿਲਾ ਪ੍ਰਧਾਨ ਨਵਦੀਪ ਜੀਦਾ ਤੇ ਜਿਲੇ ਦੀ ਹੋਰ ਲੀਡਰਸ਼ਿਪ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਰਾਹੀ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਬਿਜਲੀ ਦਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਸਬੰਧੀ ਮੰਗ ਪੱਤਰ ਦਿੱਤਾ ਗਿਆ

ਇਸ ਮੌਕੇ ਆਪ ਲੀਡਰਸ਼ਿਪ ਨੇ ਕਿਹਾ ਕਿ ਪੰਜਾਬ ਅੰਦਰ ਬਿਜਲੀ ਦੀਆਂ ਭਾਰੀ ਦਰਾਂ ਨੇ ਆਮ ਲੋਕਾਂ ਦਾ ਜਿਉਣਾ ਮੁਸ਼ਕਲ ਕਰ ਰੱਖਿਆ ਹੈ ਉਹਨਾਂ ਕਿਹਾ ਕਿ ਅਸੀਂ ਕੈਪਟਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਦਿੱਲੀ ਸਰਕਾਰ ਦੀ ਤਰ੍ਹਾਂ ਪੰਜਾਬ ਵਿੱਚ ਬਿਜਲੀ ਦਰਾਂ ਨੂੰ ਘਟਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੀ ਇਸ ਮੰਗ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇਸ ਸਘੰਰਸ਼ ਨੂੰ ਪੰਜਾਬ ਦੇ ਹਰ ਪਿੰਡ ਗਲੀ ਸ਼ਹਿਰ ਤੱਕ ਲੈ ਕੇ ਜਾਵੇਗੀ

ਇਸ ਮੌਕੇ ਮੀਡੀਆ ਇੰਚਾਰਜ ਰਾਕੇਸ਼ ਪੁਰੀ ਮਾਸਟਰ ਜਗਸੀਰ ਸਿੰਘ ਹਲਕਾ ਇੰਚਾਰਜ ਭੁੱਚੋ ਮੰਡੀ ਗੁਰਲਾਲ ਸਿੰਘ ਪ੍ਰਧਾਨ ਲੀਗਲ ਸੈੱਲ ਸੀਨੀਅਰ ਆਗੂ ਜਨਾਰਦਨ ਮਾਹੀਉ ਬਲਦੇਵ ਸਿੰਘ ਮਾਇਨਿੰਗ ਪ੍ਰਧਾਨ ਬੁਧੀਜੀਵੀ ਵਿੰਗ ਸੰਦੀਪ ਸਿੰਘ ਕੋਟਸ਼ਮੀਰ ਕੁਲਦੀਪ ਸਿੰਘ ਗੁਲਾਬ ਗੜ ਤੇ ਵਲੰਟੀਅਰਜ਼ ਹਾਜ਼ਰ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares