ਆਮ ਆਦਮੀ ਪਾਰਟੀ ਹੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੀ ਹੈ:- ਰੁਪਿੰਦਰ ਕੌਰ ਰੂਬੀ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ ( ਨਰਿੰਦਰ ਪੁਰੀ ) ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਪ੍ਰੋ ਰੁਪਿੰਦਰ ਕੌਰ ਰੂਬੀ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਚਲਦਿਆਂ ਲਗਾਤਾਰ ਬਠਿੰਡਾ ਹਲਕਾ ਦਿਹਾਤੀ ਵਿੱਚ ਕੀਤੇ ਜਾ ਰਹੇ ਚੋਣ ਪ੍ਰਚਾਰ ਅਤੇ ਮੀਟਿੰਗਾਂ ਦੇ ਸਿਲਸਲੇ ਤਹਿਤ ਪਿੰਡ ਗੁਲਾਬ ਗੜ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਦਰਸ਼ਨ ਸਿੰਘ ਕਾਕਾ ਦੇ ਹੱਕ ਵਿੱਚ ਪ੍ਰਚਾਰ ਕੀਤਾ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਆਮ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੀ ਹੈ ਉਹਨਾਂ ਕਿਹਾ ਕਿ ਦਿੱਲੀ ਦੇ ਅੰਦਰ “ਆਪ”ਦੀ ਸਰਕਾਰ ਨੇ ਆਮ ਲੋਕਾਂ ਨੂੰ ਬਿਜਲੀ ਸਸਤੀ,ਸਿੱਖਿਆ ਅਤੇ ਮੈਡੀਕਲ ਸਹੂਲਤਾਂ ,ਬੁਢਾਪਾ ਪੈਨਸ਼ਨ ਅਨੇਕਾਂ ਹੀ ਸਰਕਾਰੀ ਸਹੂਲਤਾਂ ਦੇਕੇ ਆਮ ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ ਉਹਨਾਂ ਕਿਹਾ ਕਿ ਕਾਂਗਰਸ ਨੇ ਚੂਠੇ ਵਾਅਦੇ ਤੇ ਚੂਠੀਆ ਸੋਹਾਂ ਖਾਕੇ ਸਿਰਫ ਸੱਤਾ ਹਾਸਲ ਕੀਤੀ ਹੈ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਨਾ ਹੀ ਪੰਜਾਬ ਅੰਦਰ ਨਸ਼ਾ ਬੰਦ ਹੋਇਆ ਹੈ ਤੇ ਨਾ ਹੀ ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਸੂਬੇ ਅੰਦਰ ਬੇਰੋਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਇਸ ਤੋਂ ਇਲਾਵਾ ਮਾਲਵਾ ਜ਼ੋਨ 1 ਦੇ ਵਾਇਸ ਪ੍ਰਧਾਨ ਅਮ੍ਰਿਤ ਲਾਲ ਅਗਰਵਾਲ ਨੇ ਵੀ ਲੋਕਾਂ ਨੂੰ ਸੰਬੋਧਨ ਕੀਤਾ ਇਸ ਮੌਕੇ ਵਲੰਟੀਅਰਜ਼ ਤੋਂ ਇਲਾਵਾ ਪਿੰਡ ਵਾਸੀ ਵੀ ਹਾਜਰ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares