ਇਟਲੀ ਤੋ ਪੱਤਰਕਾਰ ਹਰਦੀਪ ਸਿੰਘ ਕੰਗ ਨੂੰ ਗਹਿਰਾ ਸਦਮਾ, ਮਾਤਾ ਦਾ ਦੇਹਾਂਤ

ਪੰਜਾਬ ਅਤੇ ਪੰਜਾਬੀਅਤ

ਇਹ ਖ਼ਬਰ ਅਸੀ ਬਹੁਤ ਹੀ ਭਰੇ ਹੋਏ ਮਨ ਨਾਲ ਸਾਂਝੀ ਕਰ ਰਹੇ ਹਾ ਕਿ ਵਿਦੇਸ਼ ਦੀ ਧਰਤੀ ਤੋ ਪੰਜਾਬੀ ਮਾ ਬੋਲੀ ਦੀ ਸੇਵਾ ਕਰਨ ਵਾਲੀ ਬਹੁਤ ਹੀ ਉੱਘੀ ਸ਼ਖਸੀਅਤ ਇਟਲੀ ਤੋ ਅਜੀਤ ਅਖਬਾਰ ਦੇ ਪੱਤਰਕਾਰ ਹਰਦੀਪ ਸਿੰਘ ਕੰਗ ਦੇ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਮਾਤਾ ਜੀ ਸਰਦਾਰਨੀ ਜਸਵੀਰ ਕੌਰ ਬੀਤੇ ਦਿਨ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ। ਹਰਦੀਪ ਸਿੰਘ ਦੇ ਮਾਤਾ ਕੈਂਸਰ ਦੀ ਬੀਮਾਰੀ ਨਾਲ ਕੁੱਝ ਸਮੇਂ ਤੋਂ ਬੀਮਾਰ ਚਲੇ ਆ ਰਹੇ ਸਨ। ਕੁਝ ਦਿਨ ਬੀਮਾਰ ਰਹਿਣ ਪਿਛੋ ਤਕਰੀਬਨ 64 ਕੁ ਸਾਲ ਦੀ ਉਮਰ ਵਿੱਚ ਪਰਿਵਾਰ ਨੂੰ ਸਰੀਰਕ ਤੌਰ ਤੇ ਸਦੀਵੀ ਵਿਛੋੜਾ ਦੇ ਗਏ ਹਨ।

ਇਸ ਮੌਕੇ ਕੰਗ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਇਟਲੀ ਦੀਆਂ ਰਾਜਸੀ ,ਸਮਾਜਿਕ ,ਪੱਤਰਕਾਰ ਭਾਈਚਾਰੇ ਅਤੇ ਧਾਰਮਿਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਉਹਨਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਅਤੇ ਉਨ੍ਹਾ ਕਿਹਾ ਕਿ ਅਕਾਲ ਪੁਰਖ ਵਾਹਿਗੁਰੂ ਅਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨ੍ਹਾ ਵਿਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਹਰਦੀਪ ਸਿੰਘ ਕੰਗ ਨੇ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਤਾ ਜਸਵੀਰ ਕੌਰ ਦਾ ਅੰਤਿਮ ਸੰਸਕਾਰ ਉਨ੍ਹਾ ਦੇ ਪਿੰਡ ਠੌਣਾ ਜਿਲ੍ਹਾ ਰੋਪੜ ਵਿੱਚ ਕਰ ਦਿੱਤਾ ਗਿਆ ਹੈ। ਅਤੇ ਮਾਤਾ ਜਸਵੀਰ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼੍ਰੀ ਸਹਿਜ ਪਾਠ ਦਾ ਭੋਗ ਮਿਤੀ 28 ਅਪ੍ਰੈਲ 2019 ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਪਿੰਡ ਠੌਣਾ ਜਿਲ੍ਹਾ ਰੋਪੜ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਜਾਣਗੇ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares