ਕੈਲੀਫੋਰਨੀਆਂ ਦੇ ਸ਼ਹਿਰ ਸੈਲਮਾ ਵਿਖੇ 25 ਵੇ ਸਲਾਨਾ ਨਗਰ ਕੀਰਤਨ ਨੇ ਸਿਰਜ਼ਿਆ ਖਾਲਸਾਈ ਰੰਗ

ਪੰਜਾਬ ਅਤੇ ਪੰਜਾਬੀਅਤ

ਫਰਿਜ਼ਨੋ , 15ਅਪ੍ਰੈਲ ( ਰਾਜ ਗੋਗਨਾ )—ਫਰਿਜ਼ਨੋ ਦੇ ਨਜ਼ਦੀਕੀ ਸ਼ਹਿਰ ਸੈਲਮਾ ਦੇ ਗੁਰਦੁਆਰਾ “ਸਿੱਖ ਸੈਂਟਰ ਆਫ ਪੈਸ਼ੀਫਿਕ ਕੌਸਟ” ਵਿਖੇ ਸੈਂਟਰਲ ਵੈਲੀ ਵਿਖੇ ਵਿਸਾਖੀ ਨੂੰ ਸਮਰਪਿਤ 25 ਵਾਂ ਵਿਸਾਲ ਨਗਰ ਕੀਰਤਨ ਹੋਇਆ। ਜਿਸ ਸਮੇਂ ਸਿੱਖ ਸੰਗਤਾਂ ਅਤੇ ਰਾਗੀ-ਢਾਡੀ, ਕਥਾ ਵਾਚਕ, ਕੀਰਤਨੀ ਜੱਥਿਆ ਨੇ ਸਿਰਕਤ ਕੀਤੀ।

ਸਵੇਰ ਸਮੇਂ ਗੁਰੂਘਰ ਵਿਖੇ ਕੀਰਤਨ ਅਤੇ ਗੁਰਮਤਿ ਵਿਚਾਰਾ ਨਾਲ ਵਿਸ਼ੇਸ਼ ਸਮਾਗਮ ਹੋਏ। ਨਗਰ ਕੀਰਤਨ ਦੀ ਸੁਰੂਆਤ ਅਰਦਾਸ ਕਰਨ ਉਪਰੰਤ ਅਮਰੀਕਾ ਦੇ ਰਾਸ਼ਟਰੀ ਝੰਡੇ ਅਤੇ ਕੈਲੀਫੋਰਨੀਆਂ ਸਟੇਟ ਦੇ ਝੰਡੇ ਮਗਰ ਪੰਜਾਂ ਪਿਆਰਿਆ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਜੇ ਫਲੌਟ ਮਗਰ ਅਨੇਕਾ ਸਿੱਖ ਧਰਮ ਨਾਲ ਸੰਬੰਧਿਤ ਝਾਕੀਆਂ ਇਕ ਨਵੇਂ ਵਸੇਂ ਅਮੈਰੀਕਨ ਪੰਜਾਬ ਦੀ ਤਸਵੀਰ ਪੇਸ਼ ਕਰ ਰਹੀਆਂ ਸਨ।

ਇਸੇ ਤਰ੍ਹਾਂ ਨਗਰ ਕੀਰਤਨ ਦੌਰਾਨ ਪ੍ਰਫੁੱਲਿਤ ਹੋਈ ਸਿੱਖੀ ਦੀ ਮੂੰਹ ਬੋਲਦੀ ਤਸਵੀਰ ਚਾਰ ਚੁਫੇਰੇ ਲਿਸ਼ਕਦੀਆਂ ਕੇਸ਼ਰੀ ਅਤੇ ਰੰਗ-ਬਰੰਗੀਆਂ ਪੱਗਾਂ ਅਤੇ ਚੁੰਨੀਆਂ ਦੁਆਰਾ ਆਮ ਦਿਸ ਰਹੀ ਸੀ। ਜਿਸ ਵਿੱਚ ਬੱਚਿਆ ਬਜੁਰਗਾਂ ਤੋਂ ਇਲਾਵਾ ਸਮੂੰਹ ਧਰਮਾ ਦੀਆਂ ਸੰਗਤਾਂ ਨੇ ਰਲ ਕੇ ਹਾਜ਼ਰੀ ਭਰੀ। ਹੈਲੀਕਪਟਰ ਰਾਹੀ ਫੁੱਲਾ ਦੀ ਵਰਖਾ ਹੋ ਰਹੀ ਸੀ। ਨਗਰ ਕੀਰਤਨ ਦਾ ਦ੍ਰਿਸ਼ ਬਹੁਤ ਹੀ ਅਲੌਕਿਕ ਅਤੇ ਰੂਹਾਨੀ ਭਰਿਆ ਸੀ। ਸੰਗਤਾਂ ਪਾਲਕੀ ਸਾਹਿਬ ਦੇ ਮਗਰ ਵਾਹਿਗੂਰੂ ਸਿਮਰਨ ਅਤੇ ਸਬਦ ਗਾਇਨ ਕਰਦੀਆਂ ਜਾ ਰਹੀਆਂ ਸਨ। ਇਸੇ ਦੌਰਾਨ ਸਥਾਨਕ ਪੰਜਾਬੀ ਸਕੂਲ ਅਤੇ ਹੋਰ ਇਲਾਕੇ ਦੇ ਪੰਜਾਬੀ ਸਕੂਲਾਂ ਦੇ ਬੱਚੇ ਆਪਣੇ ਫਲੋਟਾ ਰਾਹੀ ਅਮੈਰੀਕਨ ਲੋਕਾਂ ਨਾਲ ਨਾਲ ਇਤਿਹਾਸਕ ਜਾਣਕਾਰੀ ਸਾਂਝੀ ਕਰ ਰਹੇ ਸਨ। ਇਸ ਨਗਰ ਕੀਰਤਨ ਵੱਖ ਵੱਖ ਸੁਆਦਿਸ਼ਟ ਖਾਣੇ ਦੇ ਸਟਾਲ ਲੱਗੇ ਹੋਏ ਸਨ।

ਜਿੰਨ੍ਹਾਂ ਦਾ ਸੰਗਤਾਂ ਨੇ ਖੂਬ ਅਨੰਦ ਮਾਣਿਆ। ਗੁਰੂਘਰ ਅੰਦਰ ਦੁਨੀਆ ਭਰ ਵਿੱਚ ਸੇਵਾਵਾ ਕਰਕੇ ਪਹਿਚਾਣ ਬਣਾ ਚੁੱਕੇ ‘ਖਾਲਸਾ ਏਡ’ ਵਾਲਿਆ ਦਾ ਬੂਥ ਅਤੇ ਹੋਰ ਅਨੇਕਾਂ ਬੂਥ ਲੱਗੇ ਹੋਏ ਸਨ। ਇਸ ਤੋਂ ਇਲਾਵਾ ਵਸਤਾ ਅਤੇ ਰਸਤਾ ਦੀਆਂ ਦੁਕਾਨਾ ਵੀ ਭਾਰਤੀ ਮੇਲੇ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਇਸ ਸਮੁੱਚੇ ਨਗਰ ਕੀਰਤਨ ਵਿੱਚ ਸੰਗਤਾ ਦੇ ਹਜ਼ਾਰਾ ਦੀ ਗਿਣਤੀ ਵਿੱਚ ਸੰਗਤਾਂ ਦੇ ਭਾਰੀ ਇਕੱਠ ਨੇ ਆਪਣੇ ਸਰਧਾ ਦੇ ਫੁੱਲ ਭੇਟ ਕਰਦੇ ਹੋਏ ਹਾਜ਼ਰੀਆਂ ਭਰੀਆਂ। ਸੁਰੱਖਿਆ ਦੇ ਪ੍ਰਬੰਧ ਬਹੁਤ ਵਧੀਆਂ ਅਤੇ ਮਜਬੂਤ ਕੀਤੇ ਗਏ ਸਨ। । ਇਸ ਤੋਂ ਇਲਾਵਾਂ ਇਲਾਕੇ ਭਰ ਦੇ ਗੁਰੂਘਰ ਅਤੇ ਸੰਗਤਾਂ ਵਧਾਈ ਦੇ ਪਾਤਰ ਹਨ। ਜਿੰਨ੍ਹਾਂ ਸਭ ਦੇ ਸਹਿਯੋਗ ਸਦਕਾ ਇਹ ਨਗਰ ਕੀਰਤਨ ਯਾਦਗਾਰੀ ਹੋ ਨਿਬੜਿਆ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares