ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ 11,12-01-19 ਅਤੇ 13-01-2019(ਪੋਹ ਸੁਦੀ ਸਤਵੀਂ) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਲੀ ਮੁਕਤਿਆਂ ਅਤੇ ਮਾਘ ਦੀ ਸੰਗਰਾਂਦ (14ਜਨਵਰੀ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ…

ਪੰਜਾਬ ਅਤੇ ਪੰਜਾਬੀਅਤ

ਵਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਇਕੇਲਾ।।
ਵਾਹੁ ਵਾਹੁ ਗੋਬਿੰਦ ਸਿੰਘ ਆਪੇ ਗੁਰ ਚੇਲਾ।।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫ਼ਤਹਿ

ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ 11,12-01-19 ਅਤੇ 13-01-2019(ਪੋਹ ਸੁਦੀ ਸਤਵੀਂ) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਲੀ ਮੁਕਤਿਆਂ ਅਤੇ ਮਾਘ ਦੀ ਸੰਗਰਾਂਦ (14ਜਨਵਰੀ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਭਾਈ ਘਨ੍ਹਈਆ ਜੀ, ਮਾਈ ਭਾਗੋ ਜੀ, ਭਾਈ ਮਹਾਂ ਸਿੰਘ ਜੀ ਅਤੇ ਟਿੱਬੀ ਸਾਹਿਬ ਦੀ ਜੰਗ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਵੇਗਾ। ਇਸ ਮਹਾਨ ਗੁਰਮਤਿ ਸਮਾਗਮ ਵਿਚ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਵਾਲੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕਥਾਵਾਚਕ ਭਾਈ ਗੁਰਮੀਤ ਸਿੰਘ ਜੀ ਪਟਿਆਲੇ ਵਾਲੇ(ਸਪੇਨ) ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਦਿਨ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਸੁਖਿਵੰਦਰ ਸਿੰਘ ਜੀ ਵਲੋਂ ਆਪਣੀ ਬੇਟੇ ਭਵਨੀਤ ਸਿੰਘ ਦੇ ਜਨਮ ਦਿਨ ਦੀ ਖ਼ੁਸ਼ੀ ਅੰਦਰ ਕਰਵਾਈ ਜਾਵੇਗੀ। ਇਹਨਾਂ ਪਾਵਨ ਦਿਹਾੜਿਆਂ ਤੇ ਸਮੁੱਚੀ ਸਾਧ ਸੰਗਤ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00 ਵਜੇ ਪਾਏ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇ ਗਾ। ਪ੍ਰਬੰਧਕਾਂ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜੋ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares