ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਇਟਲੀ ਵਿਖੇ ਸ਼ਹੀਦੀ ਦਿਹਾੜਾ ਭਾਈ ਤਾਰਾ ਸਿੰਘ ਜੀ ‘ਵਾਂ’ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਜਾ ਕਉ ਹਰਿ ਰੰਗ ਲਾਗੋ ਇਸ ਜਗ ਮਹਿ ਸੋ ਕਹੀਅਤ ਹੇ ਸੂਰਾ।। ਮਿਤੀ 30,31-03-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਭਾਈ ਤਾਰਾ ਸਿੰਘ ਜੀ ‘ਵਾਂ’ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੈ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕੀਰਤਨੀਏ ਸੰਤ ਬਾਬਾ ਅਮਰੀਕ ਸਿੰਘ ਜੀ ਪੰਜ ਭੈਣੀਆਂ ਵਾਲੇ ਉਚੇਚੇ ਤੌਰ ਤੇ ਇੰਡੀਆ ਦੀ ਧਰਤੀ ਤੋ ਪੁੱਜ ਰਹੇ ਹਨ। ਇਸ ਦਿਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਭੋਪਾਲ ਸਵਿਟ ਪਵੋਨੇ ਮੇਲਾ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਕਰਵਾਈ ਜਾਵੇਗੀ।

ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares