ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਅਮਰਦਾਸ ਜੀ, ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਰਾਮਦਾਸ ਜੀ ਅਤੇ ਜਨਮ ਦਿਹਾੜਾ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ।। ਮਿਤੀ 13,14,15-09-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਅਮਰਦਾਸ ਜੀ, ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਰਾਮਦਾਸ ਜੀ ਅਤੇ ਜਨਮ ਦਿਹਾੜਾ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ।

ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕਥਾਵਾਚਕ ਗਿਆਨੀ ਰਜਿੰਦਰ ਸਿੰਘ ਜੀ ਪਟਿਆਲੇ ਵਾਲੇ ਇੰਡੀਆ ਦੀ ਧਰਤੀ ਤੋ ਉਚੇਚੇ ਤੌਰ ਤੇ ਪੁੱਜ ਰਹੇ ਹਨ। ਬਾਬਾ ਸ਼੍ਰੀ ਚੰਦ ਜੀ ਸੇਵਾ ਸੁਸਾਇਟੀ ਪਵੋਨੇ ਮੇਲਾ ਵਲੋਂ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਖੁਸ਼ੀ ਅੰਦਰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ। ਸੰਤ ਬਾਬਾ ਪਾਲਾ ਸਿੰਘ ਜੀ ਗਾਉਆ ਵਾਲਿਆਂ ਦੀ ਪਹਿਲੀ ਸਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਸਮੂਚੀ ਸਾਧ ਸੰਗਤ ਵਲੋਂ ਦਿਨ ਸ਼ੁੱਕਰਵਾਰ ਸਵੇਰੇ 10:00ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00ਵਜੇ ਪਾਏ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares