ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ

ਪੰਜਾਬ ਅਤੇ ਪੰਜਾਬੀਅਤ

ਖਾਲਸਾ ਅਕਾਲ ਪੁਰਖ ਕੀ ਫੌਜ,ਪ੍ਰਗਟਿੳ ਖਾਲਸਾ ਪ੍ਰਮਾਤਮ ਕਿ ਮੌਜ।। ਮਿਤੀ 12,13,14-04-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਅੰਗਦ ਦੇਵ ਜੀ, ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਜਨਮ ਦਿਹਾੜਾ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ਅਤੇ ਖਾਲਸਾ ਸਾਜਨਾ ਦਿਵਸ(ਵਿਸਾਖ ਦੀ ਸੰਗਰਾਂਦ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੈ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕੀਰਤਨੀਏ ਭਾਈ ਕੁਲਦੀਪ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲੇ ਇੰਡੀਆ ਦੀ ਧਰਤੀ ਤੋ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਦਿਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਕੁਲਵੰਤ ਸਿੰਘ ਜੀ ਗੋਤੋਲੇਂਗੋ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਕਰਵਾਈ ਜਾਵੇਗੀ। ਸਮੂਚੀ ਸਾਧ ਸੰਗਤ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਅਰੰਭ ਕਰਵਾਏ ਜਾਣਗੇੁ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00ਵਜੇ ਪਾਏ ਜਾਣਗੇ।

ਇਸ ਪਾਵਨ ਦਿਹਾੜੇ ਤੇ ਸਰਦਾਰ ਜੋਗਿੰਦਰ ਸਿੰਘ ਜੀ ਗੋਗਾ ਵਲੋਂ ਨਿਸ਼ਾਨ ਸਾਹਿਬ ਜੀ ਦੇ ਚੋਲੇ ਦੀ ਸੇਵਾ ਐਤਵਾਰ ਸਵੇਰੇ 10:30 ਤੇ ਕਰਵਾਈ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares