ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਨਮ ਦਿਹਾੜਾ ਭਗਤ ਧੰਨਾ ਜੱਟ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਇਹ ਬਿਧਿ ਸੁਨਿ ਕੇ ਜਾਟਰੋ ਉਠਿ ਭਗਤੀ ਲਾਗਾ, ਮਿਲੇ ਪ੍ਤਖਿ ਗੁਸਾਈਆ ਧੰਨਾ ਵਡਭਾਗਾ।। ਮਿਤੀ 19,20,21-04-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਨਮ ਦਿਹਾੜਾ ਭਗਤ ਧੰਨਾ ਜੱਟ ਜੀ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੈ।

ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕੀਰਤਨੀਏ ਭਾਈ ਸੁਖਜੀਤ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਵਾਲੇ ਇੰਡੀਆ ਦੀ ਧਰਤੀ ਤੋ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਦਿਨ ਪਹਿਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਸੌਦਾਗਰ ਸਿੰਘ ਜੀ ਮਿਲਸਾਨੇਲੋ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਕਰਵਾਈ ਜਾਵੇਗੀ ਅਤੇ ਦੂਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਅਮਰ ਸਿੰਘ ਜੀ ਦੇ ਬੇਟੇ ਹਰੀ ਸਿੰਘ ਜੀ ਗੇਦੀ ਵਲੋਂ ਬੇਟੀਆਂ ਅਮੋਲ ਕੌਰ ਅਤੇ ਸੀਰਤ ਕੌਰ ਦੀ ਦਾਤ ਮਿਲਣ ਦੀ ਖੁਸ਼ੀ ਅੰਦਰ ਕਰਵਾਈ ਜਾਵੇਗੀ। ਸਮੂਚੀ ਸਾਧ ਸੰਗਤ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਿਨ ਸ਼ੁੱਕਰਵਾਰ ਸਵੇਰੇ 10:00 ਵਜੇ ਅਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00ਵਜੇ ਪਾਏ ਜਾਣਗੇ।

ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares