ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ 357ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 01 ਅਤੇ 02 ਸਤੰਬਰ ਨੂੰ

ਪੰਜਾਬ ਅਤੇ ਪੰਜਾਬੀਅਤ

ਮਿਲਾਨ 27 ਅਗਸਤ 2018 (ਬਲਵਿੰਦਰ ਸਿੰਘ ਢਿੱਲੋ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ 357ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ 01 ਅਤੇ 02 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ । 31 ਅਗਸਤ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਆਰੰਭ ਕੀਤੇ ਹਾਣਗੇ ਜਿਨ੍ਹਾ ਦੇ ਭੋਗ ਦਿਨ ਐਤਵਾਰ ਸਵੇਰੇ 10 ਵਜੇ ਪਾਏ ਜਾਣਗੇ। ਜਿਸ ਦੋਰਾਨ ਸ਼ਨੀਵਾਰ ਸ਼ਾਮ ਰਹਿਰਾਸ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਜਿਸ ਦੋਰਾਨ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਸਤਪਾਲ ਸਿੰਘ ਗਰਚਾ ਵਿਸ਼ੇਸ਼ ਤੋਰ ਤੇ ਪਹੁੰਚ ਰਹੇ ਹਨ। ਜੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਂਣੀ ਅਤੇ ਗੁਰਇਤਿਹਾਸ ਨਾਲ ਜੋੜਨਗੇ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵੱਲੋ ਇਸ ਸਮਾਗਮ ਵਿੱਚ ਇਟਲੀ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares