ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਚਾਰ ਸਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ –

ਪੰਜਾਬ ਅਤੇ ਪੰਜਾਬੀਅਤ

ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਚਾਰ ਸਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ —– ਮਿਲਾਨ 24 ਦਸੰਬਰ 2017 (ਬਲਵਿੰਦਰ ਸਿੰਘ ਢਿੱਲੋਂ):- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਮੂਹ ਸੰਗਤਾ ਦੇ ਸਹਿਯੋਗ ਨਾਲ ਚਾਰ ਸਹਿਬਜਾਦੇ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 23 ਅਤੇ 24 ਦਸੰਬਰ ਨੂੰ ਕਰਵਾਏ ਗਏ। ਜਿਸ ਦੋਰਾਨ 22 ਦਸੰਬਰ ਦਿਨ ਸ਼ੁਕੱਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੇ ਗਏ ਜਿਨ੍ਹਾਂ ਦੇ ਭੋਗ 24 ਦਸੰਬਰ ਦਿਨ ਐਤਵਾਰ ਨੂੰ ਪਾਏ ਗਏ, ਸ੍ਰੀ ਅਖੰਡ ਪਾਠ ਸਾਹਿਬ ਦੀ ਸੇਵਾ ਪੋਨਤੇਵੀਕੋ ਅਤੇ ਅਲਫੀਆਨੈਲੋ ਦੀਆ ਸਮੂਹ ਸੰਗਤਾ ਵਲੋ ਕਰਵਾਈ ਗਈ। ਇਸ ਦੋਰਾਨ ਵਿਸ਼ੇਸ਼ ਦੀਵਾਨ ਸਜਾਏ ਗਏ ਸ਼ੁਕਰਵਾਰ ਸ਼ਾਮ ਦੇ ਦੀਵਾਨਾ ਵਿੱਚ ਭਾੲੀ ਗੁਰਮੇਲ ਸਿੰਘ ਦੇ ਜਥੇ ਵਲੋ ਸੰਗਤਾ ਨੂੰ ਗੁਰਬਾਂਣੀ ਨਾਲ ਜੋੜਿਆ ਗਿਆ। 22 ਦਸੰਬਰ ਦਿਨ ਸ਼ਨੀਵਾਰ ਸ਼ਾਮ ਅਤੇ 24 ਦਸੰਬਰ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਭਾਈ ਸਤਨਾਮ ਸਿੰਘ ਸਰਹਾਲੀ, ਭਾਈ ਅਜੀਤ ਸਿੰਘ ਥਿੰਦ ਅਤੇ ਭਾਈ ਬਲਵਿੰਦਰ ਸਿੰਘ ਭਾਗੋਰਾਈ ਦੇ ਕਵੀਸ਼ਰੀ ਜਥੇ ਨੇ ਸੰਗਤਾ ਨੂੰ ਕਵੀਸ਼ਰੀ ਵਾਰਾ ਦੁਆਰਾ ਚਾਰ ਸਹਿਬਜਾਦਿਆ ਅਤੇ ਮਾਤਾ ਗੁਜਰ ਕੌਰ ਜੀ ਦਾ ਜੀਵਨ ਇਤਿਹਾਸ ਸਰਵਣ ਕਰਵਾਇਆ। ਇਸ ਮੋਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਗੁਰੂਘਰ ਹਾਜਰੀ ਲਗਾਈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares