ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਬੰਦੀ ਛੋਡ ਦਿਵਸ ਨੂੰ ਸਮਰਪਿਤ ਸਮਾਗਮ 07 ਨਵੰਬਰ ਨੂੰ—

ਪੰਜਾਬ ਅਤੇ ਪੰਜਾਬੀਅਤ

ਮਿਲਾਨ 07 ਨਵੰਬਰ 2018 ( ਬਲਵਿੰਦਰ ਸਿੰਘ ਢਿੱਲੋਂ ) :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਬੰਦੀ ਛੋਡ ਦਿਵਸ ਨੂੰ ਸਮਰਪਿਤ ਸਮਾਗਮ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਤਿਕਾਰ ਯੋਗ ਸਮੂਹ ਸੰਗਤਾ ਦੇ ਸਹਿਯੋਗ ਨਾਲ 07 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਜਿਸ ਦੋਰਾਨ ਸ਼ਾਮ 6 ਵਜੇ ਤੋ 8 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਗੁਰੂ ਘਰ ਦੇ ਗ੍ਰਾਂਥੀ ਸਾਹਿਬ ਭਾਈ ਹਰਜਿੰਦਰ ਸਿੰਘ ਜੀ ਕੀਰਤਨ ਦੁਆਰਾ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਦੀ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋ ਇਲਾਕੇ ਦੀਆਂ ਸਮੂਹ ਸੰਗਤਾ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ 07 ਨਵੰਬਰ ਨੂੰ ਗੁਰਦੁਆਰਾ ਸਾਹਿਬ ਹੁਮ-ਹੁਮਾ ਕੇ ਪਹੁਚੋ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares