ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਬੰਦੀ ਛੋਡ ਦਿਵਸ ਮਨਾਇਆ ਗਿਆ —

ਪੰਜਾਬ ਅਤੇ ਪੰਜਾਬੀਅਤ

ਮਿਲਾਨ 07 ਨਵੰਬਰ 2018 ( ਬਲਵਿੰਦਰ ਸਿੰਘ ਢਿੱਲੋਂ ) :- ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਬੰਦੀ ਛੋਡ ਦਿਵਸ ਨੂੰ ਸਮਰਪਿਤ ਸਮਾਗਮ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਤਿਕਾਰ ਯੋਗ ਸਮੂਹ ਸੰਗਤਾ ਦੇ ਸਹਿਯੋਗ ਨਾਲ ਕਰਵਾਏ ਗਏ। ਜਿਸ ਦੋਰਾਨ ਗੁਰੂ ਘਰ ਦੇ ਗ੍ਰਾਂਥੀ ਸਾਹਿਬ ਭਾਈ ਰਜਿੰਦਰ ਸਿੰਘ ਨੇ ਕੀਰਤਨ ਦੁਆਰਾ ਬੰਦੀ ਛੋਡ ਦਿਵਸ ਦੇ ਇਤਿਹਾਸ ਸਬੰਧੀ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਦੱਸਿਆ ਕਿ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਇਸ ਦਿਨ ਗਵਾਲੀਅਰ ਦੇ ਕਿਲ੍ਹੇ ਵਿੱਚ ਮੁਗਲ ਬਾਦਸ਼ਾਹ ਵੱਲੋਂ ਨਾਜਾਇਜ਼ ਤੌਰ ‘ਤੇ ਕੈਦ ਕੀਤੇ 52 ਕੈਦੀਆਂ ਨੂੰ ਆਪਣੇ ਨਾਲ ਹੀ ਆਜ਼ਾਦ ਕਰਵਾਇਆ ਸੀ ਜਿਸ ਦੀ ਖੁਸ਼ੀ ਵਿਚ ਸਿੱਖ ਸੰਗਤ ਵੱਲੋਂ ਹਰ ਸਾਲ ਦੀਵਾਲੀ ਦੇ ਤਿਉਹਾਰ ਨੂੰ ਬੰਦੀ ਛੋੜ ਦਿਵਸ ਦੇ ਤੌਰ ‘ਤੇ ਮਨਾਇਆ ਜਾਂਦਾ ਹੈ | ਇਸ ਦਿਨ ਗੁਰੂ ਸਾਹਿਬ ਵੱਲੋਂ ਕੀਤੇ ਇਸ ਇਤਿਹਾਸਿਕ ਕਾਰਜ ਦੀ ਖੁਸ਼ੀ ਵਿਚ ਹੀ ਹਰ ਘਰ ‘ਚ ਰੌਸਨੀਆਂ ਕੀਤੀਆਂ ਜਾਂਦੀਆਂ ਹਨ| ਇਸ ਮੋਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਤੋ ਇਲਾਵਾ ਸੰਗਤ ਭਾਰੀ ਇੱਕਤਰਤਾ ਵਿੱਚ ਸ਼ਾਮਿਲ ਹੋਈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares