ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਨੂੰ ਸਮਰਪਤਿ ਸਮਾਗਮ ਕਰਵਾਏ ਗਏ

ਪੰਜਾਬ ਅਤੇ ਪੰਜਾਬੀਅਤ

ਮਿਲਾਨ 18 ਨਵੰਬਰ 2018 (ਬਲਵਿੰਦਰ ਸਿੰਘ ਢਿੱਲੋ) ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਰੇਸ਼ੀਆ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਜੋਤੀ ਜੋਤਿ ਗੁਰਪੁਰਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਸ਼ਹੀਦੀ ਦਿਹਾੜਾ ਬਾਬਾ ਦੀਪ ਸਿੰਘ ਜੀ ਨੂੰ ਸਮਰਪਤਿ ਸਮਾਗਮ 17 ਅਤੇ 18 ਨਵੰਬਰ ਨੂੰ ਕਰਵਾਏ ਗਏ।

ਜਿਸ ਦੋਰਾਨ ਦਿਨ ਸ਼ਨੀਵਾਰ ਸ਼ਾਮ ਰਹਿਰਾਸ ਉਪਰੰਤ ਅਤੇ 18 ਨਵੰਬਰ ਦਿਨ ਐਤਵਾਰ ਸਵੇਰੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿੱਚ ਹੈਡਗ੍ਰਾਥੀ ਭਾਈ ਰਜਿੰਦਰ ਸਿੰਘ ਜੀ ਨੇ ਕਥਾ ਕੀਰਤਨ ਰਾਹੀ ਸੰਗਤਾ ਨੂੰ ਗੁਰਇਤਿਹਾਸ ਸਰਵਣ ਕਰਵਾਇਆ। ਤੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੂੰ ਗੁਰਬਾਂਣੀ ਅਤੇ ਗੁਰਇਤਿਹਾਸ ਨਾਲ ਜੋੜਿਆ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਕੁਲਬੀਰ ਸਿੰਘ ਮਿਆਣੀ, ਨਿਰਮਲ ਸਿੰਘ, ਗੁਰਮੁੱਖ ਸਿੰਘ, ਬਲਜੀਤ ਸਿੰਘ, ਕੁਲਦੀਪ ਸਿੰਘ, ਜੋਗਿੰਦਰ ਸਿੰਘ, ਨਿਸ਼ਾਨ ਸਿੰਘ, ਪਲਵਿੰਦਰ ਸਿੰਘ, ਲਖਵਿੰਦਰ ਸਿੰਘ ਭੂਲਪੁਰ, ਲਖਵਿੰਦਰ ਸਿੰਘ, ਧਿਆਨ ਸਿੰਘ, ਸੁਖਵਿੰਦਰ ਸਿੰਘ ਬੱਬੂ, ਲਖਵੀਰ ਸਿੰਘ ਵਿਰਕ ਅਤੇ ਸਮੂਹ ਲੰਗਰ ਦੇ ਸੇਵਾਦਾਰਾਂ ਤੋ ਇਲਾਵਾ ਇਟਲੀ ਦੀਆ ਸੰਗਤਾ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

 

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares