ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ਵਿਖੇ 42 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਸਿੱਖੀ ਨੂੰ ਸਮਰਪਿਤ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲੱਗਣ ਦਾ ਫ਼ੈਸਲਾ ਕੀਤਾ

ਪੰਜਾਬ ਅਤੇ ਪੰਜਾਬੀਅਤ

ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ**ਜਿਸ ਦੋਰਾਨ 42 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਸਿੱਖੀ ਨੂੰ ਸਮਰਪਿਤ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲੱਗਣ ਦਾ ਫ਼ੈਸਲਾ ਕੀਤਾਮਿਲਾਨ 13 ਜਨਵਰੀ 2018 (ਬਲਵਿੰਦਰ ਸਿੰਘ ਢਿੱਲੋ):- ਇਟਲੀ ‘ਚ ਮਹਾਨ ਸਿੱਖ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਹਿੱਤ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਰਿਜੋਮੀਲੀਆ ਵਿਖੇ ਅੱਜ 13 ਜਨਵਰੀ 2018 ਦਿਨ ਸ਼ਨੀਵਾਰ ਸ਼ਾਮ 14:30 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਇਸ ਅੰਮ੍ਰਿਤ ਸੰਚਾਰ ਦੌਰਾਨ 42 ਦੇ ਕਰੀਬ ਪ੍ਰਾਣੀਆਂ ਨੇ ਅੰਮ੍ਰਿਤ ਛਕ ਕੇ ਸਿੱਖੀ ਨੂੰ ਸਮਰਪਿਤ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ੍ਹ ਲੱਗਣ ਦਾ ਫ਼ੈਸਲਾ ਕੀਤਾ। ਅੰਮ੍ਰਿਤ ਛਕਣ ਉਪਰੰਤ ਇਨ੍ਹਾਂ ਸਾਰੇ ਪ੍ਰਾਣੀਆਂ ਦੇ ਚਿਹਰੇ ‘ਤੇ ਧਾਰਮਿਕ ਸ਼ਰਧਾ ਦੀ ਅਨੌਖੀ ਝਲਕ ਦੇਖਣ ਨੂੰ ਮਿਲ ਰਹੀ ਸੀ। ਗੁਰੂ ਕੇ ਕਕਾਰਾਂ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਟਾ ਰਹਿਤ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਅੰਮ੍ਰਿਤ ਛਕਣ ਵਾਲੇ ਸਾਰੇ ਪ੍ਰਾਣੀਆਂ ਨੂੰ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ ਗਿਆ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares