ਗੁਰਦੁਆਰਾ ਸਿੰਘ ਸਭਾ ਬਤਰੀਤੋ ਵਿਖੇ ਸੰਤ ਬਾਬਾ ਠਾਕੁਰ ਸਿੰਘ ਜੀ ਦਮਦਮੀ ਟਕਸਾਲ ਵਾਲਿਆ ਦੀ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ 24 ਦਸੰਬਰ ਨੂੰ-

ਪੰਜਾਬ ਅਤੇ ਪੰਜਾਬੀਅਤ

ਮਿਲਾਨ 13 ਦਸੰਬਰ 2017 (ਬਲਵਿੰਦਰ ਸਿੰਘ ਢਿੱਲੋ) :- ਇਟਲੀ ਦੇ ਜਿਲ੍ਹਾ ਬਾਰੀ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਬਤਰੀਤੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਸੰਤ ਬਾਬਾ ਠਾਕੁਰ ਸਿੰਘ ਜੀ ਦਮਦਮੀ ਟਕਸਾਲ ਵਾਲਿਆ ਦੀ ਯਾਦ ਵਿੱਚ ਗੁਰਦੁਆਰਾ ਸਿੰਘ ਸਭਾ ਬਤਰੀਤੋ ਬਾਰੀ ਵਿਖੇ 24 ਦਸੰਬਰ 2017 ਦਿਨ ਐਤਵਾਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੋਰਾਨ ਸ੍ਰ: ਸਤਨਾਮ ਸਿੰਘ ਦੀ ਬੇਟੀ ਅਰਸ਼ਦੀਪ ਕੌਰ ਨੂੰ ਵਿਸ਼ੇਸ਼ ਤੋਰ ਤੇ ਕਲਤੂਰਾ ਸਿੱਖ ਇਟਲੀ ਵਲੋ ਸਨਮਾਨਿਤ ਕੀਤਾ ਜਾ ਰਿਹਾ ਹੈ। ਜਿਸ ਨੇ ਇਟਲੀ ਵਿੱਚ ਪੜ੍ਹਾਈ ਕਰਦੇ ਹੋਏ ਆਪਣੀ ਸਕੂਲ ਦੀ ਪ੍ਰਿਖਿਆ ਵਿੱਚੋ 9,4 ਪ੍ਰਤੀਸ਼ਤ ਨੰਬਰ ਲੈ ਕੇ ਪਾਸ ਕੀਤੀ ਹੈ।


ਇਸ ਮੋਕੇ ਵਿਸ਼ੇਸ਼ ਤੋਰ ਤੇ ਕਲਤੂਰਾ ਸਿੰਘ ਇਟਲੀ ਵਲੋ ਹਮੇਸ਼ਾ ਦੀ ਤਰ੍ਹਾ ਇਸ ਸਾਲ ਵੀ ਛੋਟੇ ਬੱਚਿਆ ਨੂੰ ਸੁੰਦਰ ਦਸਤਾਰ ਅਤੇ ਦੁਮਾਲਾ ਸਜਾਉਣ ਲਈ ਸਨਮਾਨਿਤ ਕੀਤਾ ਜਾਵੇਗਾ। ਇਸ ਦਿਨ ਸਾਰੇ ਬੱਚੇ ਸੋਹਣੀਆ ਦਸਤਾਰਾ ਅਤੇ ਦੁਮਾਲੇ ਆਪਣੇ ਘਰਾ ਤੋ ਸਜਾ ਕੇ ਗੁਰਦੁਆਰਾ ਸਿੰਘ ਸਭਾ ਬਤਰੀਤੋ ਵਿਖੇ ਪਹੁੰਚਣ। ਤਾ ਜੋ ਗੁਰੂ ਸਾਹਿਬ ਵਲੋ ਬਖ਼ਸ਼ੀ ਹੋਈ ਦਸਤਾਰ ਨਾਲ ਆਉਣ ਵਾਲੀ ਨਵੀ ਪੀੜ੍ਹੀ ਨੂੰ ਵੱਧ ਤੋ ਵੱਧ ਜੋੜ ਸਕੀਏ।

ਇਸ ਦੋਰਾਨ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜਥੇ ਪਹੁੰਚ ਰਹੇ ਹਨ। ਜੋ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ।

ਗੁਰਦੁਆਰਾ ਸਿੰਘ ਸਭਾ ਬਤਰੀਤੋ ਬਾਰੀ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਕਲਤੂਰਾ ਸਿੰਘ ਇਟਲੀ ਦੇ ਭਾਈ ਕੁਲਵੰਤ ਸਿੰਘ ਖਾਲਸਾ, ਭਾਈ ਜਸਵੀਰ ਸਿੰਘ ਗਿੱਲ, ਤਰਲੋਚਨ ਸਿੰਘ, ਤਰਨਪ੍ਰੀਤ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗੁਰਦੇਵ ਸਿੰਘ, ਸਤੌਖ ਸਿੰਘ, ਕਰਨਵੀਰ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ ਅਤੇ ਨੋਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares