ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 69ਵੀਂ ਬਰਸੀ 30 ਜੂਨ ਨੂੰ ਮਨਾਈ ਜਾ ਰਹੀ ਹੈ

ਪੰਜਾਬ ਅਤੇ ਪੰਜਾਬੀਅਤ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 69ਵੀਂ ਬਰਸੀ 30 ਜੂਨ ਨੂੰ ਮਨਾਈ ਜਾ ਰਹੀ ਹੈ। ਜਿਸ ਦੋਰਾਨ 28 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 30 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਭਾਈ ਅਮਨਪ੍ਰੀਤ ਸਿੰਘ ਯੂਕੇ ਵਾਲਿਆ ਦਾ ਜਥਾ ਵਿਸ਼ੇਸ਼ ਤੋਰ ਤੇ ਪਹੁੰਚ ਰਿਹਾ ਹੈ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ। ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਵਾਰ ਰੋਮ ਇਟਲੀ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋ ਇਸ ਸਮਾਗਮ ਵਿੱਚ ਇਟਲੀ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਸ਼ਨੀਵਾਰ ਸ਼ਾਮ ਸ੍ਰੀ ਰਹਿਰਾਸ ਉਪਰੰਤ ਅਤੇ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ, ਲੰਗਰ ਦੀ ਸੇਵਾ ਸ਼ਹੀਦ ਭਗਤ ਸਿੰਘ ਸਭਾ ਰੋਮ ਵਲੋ ਕਰਵਾਈ ਜਾਵੇਗੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares