ਗੁਰੂਦੁਆਰਾ ਗੁਰੂ ਰਾਮਦਾਸ ਕਿਆਂਪੋ ਦੀ ਵਿਚੈਂਸਾ ਵਿਖੇ 16 ਜੂਨ ਨੂੰ ਮਨਾਈ ਜਾਵੇਗੀ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ

ਪੰਜਾਬ ਅਤੇ ਪੰਜਾਬੀਅਤ

ਸਿੱਕੀ ਝੱਜੀ ਪਿੰਡ ਵਾਲਾ :- ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆ ਦੀ 69ਵੀਂ ਬਰਸੀ 14,15,16 ਜੂਨ ਨੂੰ ਮਨਾਈ ਜਾ ਰਹੀ ਹੈ।

ਜਿਸ ਦੋਰਾਨ 14 ਜੂਨ ਦਿਨ ਸ਼ੁਕੱਰਵਾਰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 16 ਜੂਨ ਦਿਨ ਐਤਵਾਰ ਨੂੰ ਪਾਏ ਜਾਣਗੇ, ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਦੀਵਾਨਾ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਹਾਜਰੀ ਭਰਨਗੇ। ਅਤੇ ਸਮਾਗਮ ਵਿੱਚ ਪਹੁੰਚੀਆ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ।

ਜਿਸ ਦੋਰਾਨ ਬੱਚਿਆ ਲਈ ਝੂਲੇ ਅਤੇ ਭੰਗੂੜੇ ਵੀ ਲਗਾਏ ਜਾਣਗੇ।ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਮਿਆਣੀ ਅਤੇ ਕਮੇਟੀ ਦੇ ਮੈਂਬਰਾਂ ਵਲੋ ਇਸ ਸਮਾਗਮ ਵਿੱਚ ਇਟਲੀ ਦੀਆ ਸਮੂਹ ਸੰਗਤਾ ਨੂੰ ਹੁਮ ਹੁਮਾ ਕੇ ਸ਼ੁਕੱਰਵਾਰ, ਸ਼ਨੀਵਾਰ ਸ਼ਾਮ ਸ੍ਰੀ ਰਹਿਰਾਸ ਉਪਰੰਤ ਅਤੇ 16 ਜੂਨ ਦਿਨ ਐਤਵਾਰ ਸਵੇਰ ਦੇ ਦੀਵਾਨਾ ਵਿੱਚ ਗੁਰਦੁਆਰਾ ਸਾਹਿਬ ਪਹੁਚੰਣ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares