ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੁੱਪ ਤੋੜੀ ਦਿੱਤਾ ਵੱਡਾ ਬਿਆਨ=punjabatepunjabiyat

ਪੰਜਾਬ ਅਤੇ ਪੰਜਾਬੀਅਤ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਚੁੱਪ ਤੋੜਦਿਆਂ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਉਹ ਟਰੂਡੋ ਨੂੰ ਮਿਲਣ ਲਈ ਤਾਂ ਤਿਆਰ ਸਨ ਪਰ ਉਨ੍ਹਾਂ ਦੇ ਮੰਤਰੀਆਂ ਨੂੰ ਮਿਲਣ ਲਈ ਨਹੀਂ। ਕੈਪਟਨ ਨੇ ਟਰੂਡੋ ਦੀਆਂ ਸਿਫਤਾਂ ਕਰਦਿਆਂ ਕਿਹਾ, ਟਰੂਡੋ ਇਕ ਚੰਗੇ ਇਨਸਾਨ ਹਨ।ਹਰ ਕੋਈ ਉਨ੍ਹਾਂ ਨੂੰ ਪਸੰਦ ਕਰਦਾ ਹੈ। ਉਨ੍ਹਾਂ ਦਾ ਪੰਜਾਬ ‘ਚ ਸਵਾਗਤ ਹੈ। ਮੈਂ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਾਂ। ਮੈਨੂੰ ਉਨ੍ਹਾਂ ਤੋਂ ਕੋਈ ਸਮੱਸਿਆ ਨਹੀਂ ਹੈ ਪਰ ਉਨ੍ਹਾਂ ਦੇ ਮੰਤਰੀਆਂ ਨਾਲ ਹੈ।”
ਕੈਪਟਨ ਸਾਹਿਬ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਨੂੰ ਲਿਖਿਆ ਸੀ ਕਿ ਉਹ ਟਰੂਡੋ ਨੂੰ ਮਿਲਣ ਲਈ ਤਿਆਰ ਹਨ ਪਰ ਜੇਕਰ ਉਹ ਆਪਣੇ ਮੰਤਰੀਆਂ ਦੇ ਨਾਲ ਆਉਂਦੇ ਹਨ ਤਾਂ ਮੈਂ ਉਨ੍ਹਾਂ ਦੇ ਮੰਤਰੀਆਂ ਨੂੰ ਨਹੀਂ ਮਿਲਾਂਗਾ। ਕੈਪਟਨ ਨੇ ਖੁੱਲ੍ਹੇ ਤੌਰ ‘ਤੇ ਕੈਨੇਡੀਅਨ ਮੰਤਰੀਆਂ ਹਰਜੀਤ ਸਿੰਘ ਸੱਜਣ ਅਤੇ ਨਵਦੀਪ ਸਿੰਘ ਬੈਂਸ ਦਾ ਵਿਰੋਧ ਕੀਤਾ ਹੈ।ਤੁਹਾਨੂੰ ਦੱਸ ਦਈਏ ਕਿ ਪਿਛਲੇ ਸਾਲ ਜਦ ਕੈਨੇਡੀਅਨ ਰੱਖਿਆ ਮੰਤਰੀ ਪੰਜਾਬ ਦੌਰੇ ‘ਤੇ ਆਏ ਸਨ ਤਾਂ ਕੈਪਟਨ ਨੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸੇ ਲਈ ਟਰੂਡੋ ਅਤੇ ਕੈਪਟਨ ਦੀ ਮੁਲਾਕਾਤ ਸੰਬੰਧੀ ਕਈ ਤਰ੍ਹਾਂ ਦੇ ਵਿਚਾਰ ਪੇਸ਼ ਕੀਤੇ ਜਾ ਰਹੇ ਸਨ।ਤੁਹਾਨੂੰ ਦੱਸ ਦਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ 17 ਫਰਵਰੀ ਤੋਂ 23 ਫਰਵਰੀ ਤਕ ਭਾਰਤ ਦੌਰੇ ‘ਤੇ ਹਨ ਅਤੇ ਇਸ ਦੌਰਾਨ ਉਹ ਅੰਮ੍ਰਿਤਸਰ ਜਾਣਗੇ ਅਤੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਸੰਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਸ਼ੇਅਰ ਕਰਨ ਲਈ ਤੁਹਾਡਾ ਧੰਨਵਾਦ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares