ਜੰਡਿਆਲਾ ਮੰਜਕੀ ਵਿਖੇ ਸਾਲਾਨਾ ਗੁਰਮਤਿ ਸਮਾਗਮ 9 ਤੋਂ 11 ਨਵੰਬਰ ਤੱਕ

ਪੰਜਾਬ ਅਤੇ ਪੰਜਾਬੀਅਤ

ਫਿਲੌਰ/ਗੁਰਾਇਆਂ, 4 ਨਵੰਬਰ (ਹਰਜਿੰਦਰ ਕੌਰ ਖ਼ਾਲਸਾ)- ਗੁਰਮਤਿ ਪ੍ਰਚਾਰ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਆਲਾ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 9 ਨਵੰਬਰ ਤੋਂ 11 ਨਵੰਬਰ ਤੱਕ ਗੁਰਦੁਆਰਾ ਸਾਹਿਬ ਪੱਤੀ ਧੁੰਨੀ ਕੀ ਜੰਡਿਆਲਾ ਵਿਖੇ ਸਮੂਹ ਸੰਗਤਾਂ ਦੇ ਵਡਮੁੱਲੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਸ 25ਵੇਂ ਸਾਲਾਨਾ ਗੁਰਮਤਿ ਸਮਾਗਮ ਵਿੱਚ ਲਗਾਤਾਰ ਤਿੰਨ ਦਿਨ ਸ਼ਾਮ ਚਾਰ ਤੋਂ ਰਾਤ ਦੇ ਦਸ ਵਜੇ ਤੱਕ ਗੁਰਮਤਿ ਕੀਰਤਨ ਅਤੇ ਕਥਾ ਵਿਚਾਰਾਂ ਹੋਣਗੀਆਂ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਜਸਵੰਤ ਸਿੰਘ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ, ਗਿਆਨੀ ਪਰਮਜੀਤ ਸਿੰਘ ਜੀ ਖ਼ਾਲਸਾ ਅਨੰਦਪੁਰ ਸਾਹਿਬ ਵਾਲਿਆਂ ਤੋਂ ਇਲਾਵਾ ਹਜੂਰੀ ਰਾਗੀ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਭਾਈ ਸੁਰਿੰਦਰ ਸਿੰਘ, ਭਾਈ ਜਬਰਤੋੜ ਸਿੰਘ, ਦਮਦਮੀ ਟਕਸਾਲ ਤੋਂ ਭਾਈ ਰਣਧੀਰ ਸਿੰਘ, ਭਾਈ ਬਿਕਰਮਜੀਤ ਸਿੰਘ, ਭਾਈ ਮੰਗਲ ਸਿੰਘ ਨਿਰਵੈਰ ਅਤੇ ਬੱਚਿਆਂ ਦੇ ਜੱਥੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮ ਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਹੈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares