ਤਿਵਾੜੀ ਨੇ ਸ੍ਰੀ ਗੁਰ ਰਵਿਦਾਸ ਮੰਦਰ ਲਈ ਵੈਕਲਪਿਕ ਜਗ੍ਹਾ ਦੀ ਮੰਗ ਕੀਤੀ

ਪੰਜਾਬ ਅਤੇ ਪੰਜਾਬੀਅਤ

ਨਿਊਯਾਰਕ / ਜਲੰਧਰ, 13 ਅਗਸਤ ( ਰਾਜ ਗੋਗਨਾ )—ਕਾਂਗਰਸ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਨੇ ਦਿੱਲੀ ਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਨਿਰਮਾਣ ਵਾਸਤੇ ਵੈਕਲਪਿਕ ਜ਼ਮੀਨ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਾਂਤੀ ਦੀ ਅਪੀਲ ਕਰਦਿਆਂ, ਕੇਂਦਰ ਸਰਕਾਰ ਨੂੰ ਨਵੇਂ ਮੰਦਿਰ ਦੇ ਨਿਰਮਾਣ ਵਾਸਤੇ ਚੰਗੀ ਤੇ ਉਚਿਤ ਜਗ੍ਹਾ ਦੀ ਪਹਿਚਾਣ ਕਰਨ ਦੀ ਅਪੀਲ ਕੀਤੀ ਹੈ।
ਇੱਥੇ ਜਾਰੀ ਇੱਕ ਬਿਆਨ ਚ, ਤਿਵਾੜੀ ਨੇ ਅਫਸੋਸ ਪ੍ਰਗਟਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਕੰਟਰੋਲ ਵਾਲੀ ਦੀ ਦਿੱਲੀ ਡਿਵਲਪਮੈਂਟ ਅਥਾਰਿਟੀ ਨੇ ਮੰਦਰ ਨੂੰ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਕਰਨ ਅਤੇ ਵਿਕਲਪਿਕ ਜ਼ਮੀਨ ਲੱਭਣ ਲਈ ਸ੍ਰੀ ਗੁਰੂ ਰਵਿਦਾਸ ਜੈਅੰਤੀ ਸਮਾਰੋਹ ਸੰਮਤੀ ਨੂੰ ਸੰਮਤੀ ਦੇ ਮੈਂਬਰਾਂ ਨੂੰ ਸਮਾਂ ਨਾ ਦਿੰਦਿਆਂ, ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਨੂੰ ਲਾਗੂ ਕਰਨ ਚ ਅਸਾਧਾਰਨ ਤੇਜ਼ੀ ਵਿਖਾਈ।ਉਨ੍ਹਾਂ ਦਾ ਮੰਨਣਾ ਹੈ ਕਿ ਕੇਂਦਰ ਸਰਕਾਰ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਪ੍ਰਤੀ ਪੂਰਾ ਸਨਮਾਨ ਦਿਖਾਉਂਦਿਆਂ, ਲੋਕਾਂ ਦੀਆਂ ਭਾਵਨਾਵਾਂ ਦਾ ਵੀ ਪੂਰਾ ਖਿਆਲ ਰੱਖਣਾ ਚਾਹੀਦਾ ਸੀ ਅਤੇ ਮੰਦਰ ਨੂੰ ਤੋੜਨ ਸਬੰਧੀ ਕਦਮ ਚੁੱਕਣ ਤੋਂ ਪਹਿਲਾਂ ਜ਼ਮੀਨ ਦੀ ਪਛਾਣ ਕਰ ਲੈਣੀ ਚਾਹੀਦੀ ਸੀ।

ਇਸ ਲੜੀ ਹੇਠ, ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਸਾਥੀ ਭਾਰਤ ਸਰਕਾਰ ਕੋਲ ਇਹ ਮੁੱਦਾ ਚੁੱਕਣਗੇ ਅਤੇ ਪੁਖਤਾ ਕਰਨਗੇ ਕਿ ਇਸ ਉਦੇਸ਼ ਲਈ ਵੈਕਲਪਿਕ ਜ਼ਮੀਨ ਮੁਹੱਈਆ ਕਰਾਵਾਈ ਜਾਵੇ। ਤਿਵਾੜੀ ਨੇ ਇਸ ਘਟਨਾ ਨੂੰ ਲੈ ਕੇ ਲੋਕਾਂ ਨਾਲ ਪੂਰੀ ਤਰ੍ਹਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਮੁੱਦਿਆਂ ਦੀ ਗੰਭੀਰਤਾ ਬਾਰੇ ਧਿਆਨ ਰੱਖਣਾ ਚਾਹੀਦਾ ਹੈ, ਜਿਹੜੇ ਪ੍ਰਸ਼ਾਸਨਿਕ ਪੱਧਰ ਤੇ ਸੁਲਝਾਏ ਜਾ ਸਕਦੇ ਹਨ ਅਤੇ ਇਸ ਦਿਸ਼ਾ ਚ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਸਬੰਧਿਤ ਲੋਕਾਂ ਦੀਆਂ ਭਾਵਨਾਵਾਂ ਦਾ ਜ਼ਰੂਰ ਧਿਆਨ ਰੱਖਣਾ ਚਾਹੀਦਾ ਹੈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares