ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ 27 ਅਗੱਸਤ ਨੂੰ ਯੂਰਪ ਦੀ ਧਰਤੀ ਤੇ ਪਹੁੰਚ ਰਹੇ ਹਨ – ਭਾਈ ਲਾਲ ਸਿੰਘ ਅਲੇਸਾਂਦਰੀਆ

ਪੰਜਾਬ ਅਤੇ ਪੰਜਾਬੀਅਤ

ਦਮਦਮੀ ਟਕਸਾਲ ਸੰਗਰਾਵਾਂ ( ਇਟਲੀ ) ਦੇ ਪ੍ਰੈਸ ਸਕੱਤਰ ਭਾਈ ਲਾਲ ਸਿੰਘ ਅਲੇਸਾਂਦਰੀਆ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਦਮਦਮੀ ਟਕਸਾਲ ਦੇ ਮੁਖੀ ਸਿੰਘ ਸਾਹਿਬ ਗਿਆਨੀ ਰਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਯੂਰਪ ਦੀਆਂ ਸੰਗਤਾਂ ਦੀਆਂ ਬੇਨਤੀਆਂ ਪ੍ਰਵਾਣ ਕਰਦੇ ਹੋਏ 27 ਅਗੱਸਤ ਨੂੰ ਯੂਰਪ ਦੀ ਧਰਤੀ ਤੇ ਪਹੁੰਚ ਰਹੇ ਹਨ । ਸਿੰਘ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550ਵੇਂ ਪ੍ਰਕਾਸ਼ ਪੁਰਬ ਤੇ ਯੂਰਪ ਦੇ ਅਲੱਗ-ਅਲੱਗ ਦੇਸ਼ਾਂ ਵਿੱਚ ਜਾ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰ ਕੇ ਸੰਗਤਾਂ ਨੂੰ ਗੁਰੂ ਮਹਾਰਾਜ ਦੇ ਚਰਨਾਂ ਨਾਲ ਜੋੜਨਗੇ । ਯੂਰਪ ਦੀਆਂ ਸਾਰੀਆਂ ਸੰਗਤਾਂ ਨੂੰ ਬੜੇ ਸਤਿਕਾਰ ਸਹਿਤ ਬੇਨਤੀ ਹੈ ਜੀ ਕਿ ਅਜਿਹੇ ਸਮੇਂ ਦਾ ਲਾਭ ਉਠਾਉਂਦਿਆਂ ਹੋਇਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਪਹੁੰਚ ਕੇ ਆਪਣੇ ਜੀਵਨ ਸਫਲੇ ਕਰਨ ਦੀ ਕਿਰਪਾਲਤਾ ਕਰਨੀ ਜੀ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ ।। ਵਧੇਰੇ ਜਾਣਕਾਰੀ ਲਈ ਦਾਸ ਦਾ ਫੋਨ ਨੰਬਰ 0039-3332355023

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares