ਨੌਕਰੀ ਮੇਲਾ 12 ਨਵੰਬਰ ਤੋਂ 19 ਨਵੰਬਰ ਤੱਕ ਦੀ ਤਿਆਰੀ ਲਈ ਜ਼ਿਲਾ ਰੁਜ਼ਗਾਰ ਬਿਊਰੋ ਵਿਖੇ ਮੁਫ਼ਤ ਕਲਾਸਾਂ ਲਗਾਈਆਂ ਗਈਆਂ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ, 5 ਨਵੰਬਰ ( ਨਰਿੰਦਰ ਪੁਰੀ ) ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਜਾ ਰਹੇ 12 ਨਵੰਬਰ ਤੋਂ 19 ਨਵੰਬਰ ਤੱਕ ਕਰਵਾਏ ਜਾਣ ਵਾਲੇ ਨੌਕਰੀ ਮੇਲੇ ਵਿਚ ਭਾਗ ਲੈਣ ਲਈ ਨੌਜਵਾਨਾਂ ਨੂੰ ਤਿਆਰ ਕਰਦੇ ਹੋਏ ਅੱਜ ਜ਼ਿਲਾ ਰੁਜ਼ਗਾਰ ਬਿਊਰੋ ਨੇੜੇ ਚਿਲਡਰਨ ਪਾਰਕ ਸਿਵਲ ਲਾਇਨ ਬਠਿੰਡਾ ਵਿਖੇ ਮੁਫ਼ਤ ਕਲਾਸਾਂ ਲਗਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਬਿਊਰੋ ਵਿਖੇ ਬਾਇਓਡਾਟਾ ਬਣਾਉਣ, ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਬੇਸਿਕ ਕੰਪਿਊਟਰ ਸਬੰਧੀ ਮੁਫ਼ਤ ਕਲਾਸਾਂ ਲਗਾਈਆਂ ਗਈਆਂ। ਉਨਾਂ ਕਿਹਾ ਅਕਸਰ ਵੇਖਿਆ ਗਿਆ ਹੈ ਕਿ ਚੰਗੇ ਪੜੇ ਲਿਖੇ ਨੌਜਵਾਨ ਵੀ ਇੰਟਰਵਿਊ ਦੇ ਸਮੇਂ ਆਪਣੀ ਗੱਲ ਕਹਿਣ ਤੋਂ ਘਬਰਾਉਂਦੇ ਹਨ ਜਾਂ ਇੰਟਰਵਿਊ ਮੁਤਾਬਿਕ ਤਿਆਰ ਹੋਣਾ ਨਹੀਂ ਆਉਂਦਾ। ਇਨਾਂ ਮੁਸ਼ਕਿਲਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਹੀ ਇਹ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ 0164-2211171 ਅਤੇ 6284451719 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਅੱਜ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਬਾਇਓਡਾਟਾ ਬਣਾਉਣ, ਪ੍ਰਸਨੈਲਿਟੀ ਡਿਵੈਲਪਮੈਂਟ ਅਤੇ ਬੇਸਿਕ ਕੰਪਿਊਟਰ ਸਬੰਧੀ ਮੁਫ਼ਤ ਸਿਖਲਾਈ ਦਿੱਤੀ ਗਈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares