ਪਟਿਆਲਾ ਵਿੱਚ ਹੋਏ ਲਾਠੀਚਾਰਜ ਦੀ “ਆਪ” ਪਾਰਟੀ ਵੱਲੋਂ ਨਿਖੇਧੀ :- ਜੀਦਾ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ ( ਨਰਿੰਦਰ ਪੁਰੀ ) ਆਪਣੀਆਂ ਹੱਕੀ ਮੰਗਾਂ ਲਈ ਲੰਮੇ ਸਮੇ ਤੋ ਸੰਘਰਸ਼ ਕਰ ਰਹੇ ਅਧਿਆਪਕਾਂ ਤੇ ਕੱਲ੍ਹ ਪੁਲਿਸ ਵੱਲੋਂ ਕੱਲ੍ਹ ਪਟਿਆਲਾ ਅਤੇ ਮਾਨਸਾ ਵਿਖੇ ਸਿੱਖਿਆ ਸਕੱਤਰ ਦਾ ਘਿਰਾਓ ਕਰਦੇ ਅਧਿਆਪਕਾਂ ਤੇ ਕੀਤੇ ਗਏ ਲਾਠੀ ਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਆਮ ਆਦਮੀ ਪਾਰਟੀ ਬਠਿੰਡਾ ਦੇ ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਜੀਦਾ ਵੱਲੋਂ ਨਿਖੇਧੀ ਕੀਤੀ ਗਈ । ਜੀਦਾ ਨੇ ਦੋਸ਼ ਲਗਾਇਆ ਕਿ ਸਰਕਾਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਜਬਰੀ ਦਬਾਉਣਾ ਚਾਹੁੰਦੀ ਹੈ

ਪਿਛਲੇ ਕਈ ਸਾਲਾਂ ਤੋਂ ਅਧਿਆਪਕ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ।ਜਿਨ੍ਹਾਂ ਨੂੰ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਰਕਾਰ ਬਣਦਿਆਂ ਹੀ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ।ਮੁੱਖ ਮੰਤਰੀ ਪੰਜਾਬ ਨੇ ਖੁਦ ਸਿੱਖਿਆ ਪ੍ਰੋਵਾਈਡਰਾਂ ਦੇ ਧਰਨੇ ਵਿੱਚ ਜਾ ਕੇ ਕਿਹਾ ਸੀ ਕਿ ਸਰਕਾਰ ਬਣਦੇ ਹੀ ਤੁਹਾਨੂੰ ਪਹਿਲੀ ਕੈਬਨਿਟ ਮੀਟਿੰਗ ਵਿਚ ਰੈਗੂਲਰ ਕਰ ਦਿੱਤਾ ਜਾਵੇਗਾ । ਪ੍ਰੰਤੂ ਸਰਕਾਰ ਨੇ ਪਹਿਲਾਂ ਹੀ ਵੱਧ ਤਨਖਾਹਾਂ ਲੈ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂ ਤੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵੱਡੀ ਕਟੌਤੀ ਕਰ ਦਿੱਤੀ ।ਐਸਐਸਏ ਰਮਸਾ ਅਧਿਆਪਕ ਆਪਣੀ ਤਨਖਾਹ ਕਟੌਤੀ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ।

ਅਧਿਆਪਕ ਸੰਘਰਸ਼ ਕਮੇਟੀ ਰੈਗੂਲਰ ਦੀ ਮੰਗ ਸਮੇਤ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ ।ਜਿਸ ਤਹਿਤ ਕੱਲ੍ਹ ਪਟਿਆਲਾ ਵਿਖੇ ਹਜ਼ਾਰਾਂ ਅਧਿਆਪਕਾਂ ਦਾ ਇਕੱਠ ਹੋਇਆ ।ਜਿਸ ਵਿੱਚ ਕਿ ਸਰਕਾਰ ਦੁਆਰਾ ਗੱਲਬਾਤ ਕਰਨ ਦੀ ਬਜਾਏ ਅਧਿਆਪਕਾਂ ਤੇ ਜ਼ਬਰਦਸਤ ਲਾਠੀਚਾਰਜ ਕੀਤਾ ਗਿਆ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ।ਜਿਸ ਦੀ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਰਕੇਸ਼ ਪੁਰੀ, ਅਮਿ੍ਤ ਅਗਰਵਾਲ, ਅਨਿਲ ਠਾਕੁਰ, ਭੁਪਿੰਦਰ ਬਾਸਲ ਆਦਿ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸਘਰਸ਼ ਨੂੰ ਹੋਰ ਸਿਖਰ ਵੱਲ ਲੈ ਕੇ ਜਾਇਆ ਜਾਵੇਗਾ ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares