ਪਸ਼ੂ ਪਾਲਕਾਂ ਦੀ ਭਲਾਈ ਬਾਰੇ ਜਾਗਰੂਕਤਾ ਕੈਂਪ ਆਯੋਜਿਤ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ, ( ਨਰਿੰਦਰ ਪੁਰੀ ) : ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ ਵਲੋਂ ਜਿੱਥੇ ਆਮ ਲੋਕਾਂ ਨੂੰ ਦੁੱਧ ਦੀ ਗੁਣਵੱਤਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਉੱਥੇ ਪਿੰਡਾਂ ਵਿਚ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੈਂਪ ਲਗਾਏ ਜਾ ਰਹੇ ਹਨ । ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਭਾਗ ਵਲੋਂ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਜ਼ਿਲੇ ਦੇ ਪਿੰਡ ਮਿਰਜੇਆਣਾ ਵਿਖੇ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਪਸੂਆਂ ਦੇ ਰੱਖ ਰਖਾਵ ਅਤੇ ਡੇਅਰੀ ਫਰਮਿੰਗ ਦੇ ਕਿੱਤੇ ਸਬੰਧੀ ਜਾਣੂ ਕਰਵਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੇਅਰੀ ਵਿਭਾਗ ਇੰਸਪੈਕਟਰ ਸ਼੍ਰੀ ਦੇਵਰਾਜ ਨੇ ਦੱਸਿਆ ਕਿ ਕੈਂਪ ਦੌਰਾਨ ਪਿੰਡ ਦੇ ਕਿਸਾਨਾਂ ਨੂੰ ਪਸ਼ੂਆਂ ਦੀ ਸਾਭ ਸਭਾਲ ਤੇ ਹਰੇ ਚਾਰੇ ਦੀ ਗੁਣਵਨਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਪਿੰਡ ਦੇ ਲੋਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਡੇਅਰੀ ਵਿਭਾਗ ਵਲੋਂ ਕਿਸਾਨਾਂ ਨੂੰ ਰਿਵਾਇਤੀ ਫ਼ਸਲਾਂ ਦੇ ਚਕਰਵਿਊ ਵਿਚੋਂ ਨਿਕਲਕੇ ਡੇਅਰੀ ਫਾਰਮਿੰਗ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਦੁੱਧ ਅਤੇ ਦੁੱਧ ਤੋਂ ਬਨਣ ਵਾਲੀਆਂ ਚੀਜਾਂ ਦੀ ਗੁਣਵੱਤਾ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਸੇਵਾ ਮੁਕਤ ਸੀਨੀਅਰ ਵੈਟਨਰੀ ਅਫ਼ਸਰ ਡਾ. ਰਾਜਿੰਦਰ ਪ੍ਰਸਾਦ ਅਤੇ ਸੇਵਾ ਮੁਕਤ ਖੇਤੀਬਾੜੀ ਅਫ਼ਸਰ ਡਾ.ਅਜਾਇਬ ਸਿੰਘ ਤੋਂ ਇਲਾਵਾ ਡੇਅਰੀ ਵਿਭਾਗ ਦੇ ਹੋਰ ਨੁਮਾਇੰਦੇ ਅਤੇ ਪਸ਼ੁ ਪਾਲਕ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares