ਪਿਛਲੇ 6 ਦਿਨਾਂ ਤੋਂ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਾ ਫਤਿਹ ਆਖਿਰ ਜ਼ਿੰਦਗੀ ਦੀ ਲੜਾਈ ਹਾਰ ਗਿਆ

ਪੰਜਾਬ ਅਤੇ ਪੰਜਾਬੀਅਤ

ਪਿਛਲੇ 6 ਦਿਨਾਂ ਤੋਂ 150 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਾ ਫਤਿਹ ਆਖਿਰ ਜ਼ਿੰਦਗੀ ਦੀ ਲੜਾਈ ਹਾਰ ਗਿਆ। ਮੰਗਲਵਾਰ ਨੂੰ ਸਵੇਰੇ ਪੰਜ ਵਜੇ ਬੱਚੇ ਨੂੰ ਉਸੇ ਬੋਰਵੈੱਲ ‘ਚੋਂ ਮ੍ਰਿਤਕ ਹਾਲਤ ‘ਚ ਕੱਢਿਆ ਗਿਆ ਜਿਸ ਵਿਚ ਉਹ ਡਿੱਗਾ ਸੀ, ਸਿਰਫ ਖਾਨਾ ਪੂਰਤੀ ਲਈ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਪਹਿਲਾ ਟਵੀਟ ਕਰਦਿਆਂ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਤਿਹਵੀਰ ਦੀ ਮੌਤ ਬਹੁਤ ਹੀ ਅਸਹਿ ਹੈ ਅਤੇ ਪਰਮਾਤਮਾ ਉਸ ਦੇ ਪਰਿਵਾਰ ਨੂੰ ਹੌਂਸਲਾ ਰੱਖਣ ਦਾ ਬਲ ਬਖਸ਼ੇ।

ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਤੋਂ ਸੂਬੇ ‘ਚ ਖੁੱਲ੍ਹੇ ਬੋਰਵੈੱਲਾਂ ਦੀ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਦਰਦਨਾਕ ਹਾਦਸੇ ਦੁਬਾਰਾ ਨਾ ਵਾਪਰਨ ਅਤੇ ਇਨ੍ਹਾਂ ਤੋਂ ਬਚਾਅ ਕੀਤਾ ਜਾ ਸਕੇ।

ਹੁਣ ਚਿੰਤਾ ਕਰਨ ਦਾ ਕੀ ਫਾਇਦਾ

ਫਤਿਹਵੀਰ ਸਿੰਘ ਦੀ ਮੌਤ ਤੋਂ ਬਾਅਦ ਕੈਪਟਨ ਸਰਕਾਰ ਖਿਲਾਫ ਪੂਰੇ ਪੰਜਾਬ ‘ਚ ਰੋਸ ਹੈ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫਤਿਹਵੀਰ ਨੂੰ ਬਚਾਉਣ ‘ਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ।

ਜੇਕਰ ਸਮਾਂ ਰਹਿੰਦਾ ਤਕਨੀਕ ਦਾ ਇਸਤੇਮਾਲ ਕੀਤਾ ਜਾਂਦਾ ਤਾਂ ਸ਼ਾਇਦ ਫਤਿਹਵੀਰ ਨੂੰ ਬਚਾਇਆ ਜਾ ਸਕਦਾ ਸੀ ਪਰ ਕੈਪਟਨ ਸਾਹਿਬ, ਹੁਣ ਫਤਿਹਵੀਰ ਦੀ ਮੌਤ ਤੋਂ ਬਾਅਦ ਚਿੰਤਾ ਜ਼ਾਹਰ ਕਰਨ ਦਾ ਕੀ ਫਾਇਦਾ।

ਸੁਨਾਮ ਸ਼ਹਿਰ ਵਿਚ ਲੋਕਾਂ ਨੇ ਸਰਕਾਰ ਖਿਲਾਫ ਗੁੱਸਾ ਜ਼ਾਹਰ ਕਰਦੇ ਹੋਏ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਕਰ ਦਿੱਤੇ ਅਤੇ ਸੜਕਾਂ ‘ਤੇ ਉਤਰੇ ਲੋਕਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares