ਪਿੰਡ ਚੱਕ ਰਾਮੂ (ਨੇੜੇ ਬਹਿਰਾਮ) ਵਿਖੇ ਕੈਂਸਰ ਜਾਂਚ ਕੈਂਪ ਲਗਾਇਆ ਗਿਆ

ਪੰਜਾਬ ਅਤੇ ਪੰਜਾਬੀਅਤ

ਫਿਲੌਰ/ਗੁਰਾਇਆਂ, 1 ਨਵੰਬਰ (ਹਰਜਿੰਦਰ ਕੌਰ ਖ਼ਾਲਸਾ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਚੱਕ ਰਾਮੂ ਨੇੜੇ ਬਹਿਰਾਮ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਨੀਤੂ ਕੌਲ, ਹਰਜੀਤ ਕੌਲ, ਅਤੇ ਕਮਲਜੀਤ ਬੰਗਾ ਮੈਂਬਰ ਜਿਲ੍ਹਾ ਪ੍ਰੀਸ਼ਦ ਦੇ ਉੱਦਮ ਸਦਕਾ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ 200 ਤੋਂ ਉੱਪਰ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਕੈਂਸਰ ਬਾਰੇ ਜਾਣਕਾਰੀ ਦਿੱਤੀ ਗਈ। ਇਸਤੋਂ ਇਲਾਵਾ ਖੂਨ ਟੈਸਟ ਵੀ ਮੁਫ਼ਤ ਕੀਤੇ ਗਏ ਅਤੇ ਲੋੜੀਂਦੀਆਂ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ ਨੇ ਦੱਸਿਆ ਕਿ ਉਨ੍ਹਾਂ ਦੀ ਭਾਣਜੀ ਨੀਤੂ ਕੌਲ ਪੁੱਤਰੀ ਰੇਸ਼ਮ ਲਾਲ ਵੱਲੋਂ ਨਿਵੇਕਲੀ ਪਹਿਲ ਕਰਕੇ ਇਸ ਕੈਂਪ ਦਾ ਆਯੋਜਨ ਕੀਤਾ ਗਿਆ ਹੈ, ਜਿਸਤੋਂ ਬਹੁਤ ਸਾਰੇ ਲੋੜਵੰਦ ਲੋਕਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਨੇ ਸਮੂਹ ਪਿੰਡ ਤੇ ਇਲਾਕਾ ਨਿਵਾਸੀਆਂ ਵੱਲੋਂ ਨੀਤੂ ਕੌਲ਼ ਅਤੇ ਪੂਰੇ ਪਰਿਵਾਰ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਰਘਵੀਰ ਸਿੰਘ ਬਿੱਲਾ ਬਲਾਕ ਪ੍ਰਧਾਨ ਕਾਂਗਰਸ, ਸਤਵੀਰ ਸਿੰਘ ਪੱਲੀਝਿੱਕੀ ਜਿਲ੍ਹਾ ਪ੍ਰਧਾਨ, ਹਰਜੀਤ ਕੌਲ, ਬਿੱਟੂ ਬੰਗਾ, ਨੀਲਮ ਰਾਣੀ, ਅਨੂਪ ਕੁਮਾਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।

ਪਿੰਡ ਚੱਕ ਰਾਮੂ ਨੇੜੇ ਬਹਿਰਾਮ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਲਗਾਏ ਗਏ ਕੈਂਸਰ ਜਾਂਚ ਕੈਂਪ ਦੌਰਾਨ ਨੀਤੂ ਕੌਲ਼, ਜਿਲ੍ਹਾ ਪ੍ਰੀਸ਼ਦ ਮੈਂਬਰ ਕਮਲਜੀਤ ਬੰਗਾ, ਹਰਜੀਤ ਕੌਲ ਅਤੇ ਹੋਰ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares