ਬੁਲਜਾਨੋ ਵਿਖੇ ਪਾਸਪੋਰਟ ਕੈਂਪ ਲਗਾਇਆ

ਪੰਜਾਬ ਅਤੇ ਪੰਜਾਬੀਅਤ

ਮਿਲਾਨ (ਇਟਲੀ)17 ਅਗੱਸਤ ਇੰਡੀਅਨ ਕੌਸਲਟ ਜਨਰਲ ਮਿਲਾਨ ਦੁਆਰਾ ਨੌਰਥ ਇਟਲੀ ਚ ਲਗਾਏ ਜਾ ਰਹੇ ਪਾਸਪੋਰਟ ਕੈਂਪਜ ਦੀ ਲੜੀ ਤਹਿਤ ਬੀਤੇ ਦਿਨ ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਇਕ ਰੋਜਾ ਪਾਸਪੋਰਟ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਲੱਗਭਗ 140 ਭਾਰਤੀ ਪਾਸਪੋਰਟ ਹੋਲਡਰਾਂ ਨੇ ਪਾਸਪੋਰਟ ਨਵਿਆਉਣ ਅਤੇ ਓ ਸੀ ਆਈਜ ਨਾਲ਼ ਸਬੰਧਿਤ ਵੱਖ ਵੱਖ ਪ੍ਰਕਿਰਿਆਵਾਂ ਦੀ ਸਹੂਲਤ ਪ੍ਰਾਪਤ ਕੀਤੀ।ਇਸ ਮੌਕੇ 52 ਤਿਆਰ ਪਾਸਪੋਰਟ ਤਕਸੀਮ ਕੀਤੇ ਗਏ।

ਕੈਂਪ ਦੌਰਾਨ ਮਿਲਾਨ ਅੰਬੈਸੀ ਦੇ ਕੌਸਲਰ ਜਨਰਲ ਸ਼੍ਰੀ ਬੀਨੋਈ ਜਾਰਜ ਅਤੇ ਵਾਇਸ ਕੌਸਲਰ ਸ਼੍ਰੀ ਰਾਜੇਸ਼ ਭਾਟੀਆ ਸਮੇਤ ਬਾਕੀ ਸਟਾਫ ਮੈੰਬਰ ਵਿਸ਼ੇਸ਼ ਤੌਰ ਤੇ ਪਹੁੰਚੇ।ਸਮਾਪਤੀ ਤੇ ਪ੍ਰਬੰਧਕਾਂ ਦੁਆਰਾ ਅੰਬੈਸੀ ਸਟਾਫ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਦੱਸਣਯੋਗ ਹੈ ਕਿ ਮਿਲਾਨ ਅੰਬੈਸੀ ਦੁਆਰਾ ਇਟਲੀ ਰਹਿੰਦੇ ਭਾਰਤੀਆਂ ਨੂੰ ਬਿਹਤਰੀਨ ਪਾਸਪੋਰਟ ਸਹੂਲਤਾ ਮੁਹੱਈਆਂ ਕਰਵਾਉਣ ਦੇ ਮੰਤਵ ਨਾਲ਼ ਨਾਰਥ ਇਟਲੀ ਚ ਪਿਛਲੇ ਕੁੱਝ ਸਾਲਾਂ ਤੋਂ ਇਟਲੀ ਦੇ ਵੱਖ ਵੱਖ ਇਲਾਕਿਆਂ ਚ ਅਨੇਕਾਂ ਕੈੰਪ ਲਗਾਏ ਜਾ ਚੁੱਕੇ ਹਨ ਜਿਨਾਂ੍ਹ ਦਾ ਇੱਥੇ ਰਹਿੰਦੇ ਭਾਰਤੀਆਂ ਨੂੰ ਖੂਬ ਲਾਭ ਮਿਲ ਰਿਹਾ ਹੈ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares