ਭਗਵਾਨ ਵਾਲਮੀਕਿ ਜੀ ਦੀ ਮਹਾਨ ਤਪੱਸਿਆ ਪੂਰੀ ਦੁਨੀਆਂ ਲਈ ਮੁੱਕਤੀ ਦਾ ਪ੍ਰੇਰਨਾ ਸਰੋਤ :-ਦਲਬੀਰ ਭੱਟੀ

ਪੰਜਾਬ ਅਤੇ ਪੰਜਾਬੀਅਤ

*ਲਵੀਨੀਓ ਵਿਖੇ ਧੂਮ-ਧਾਮ ਨਾਲ ਮਨਾਇਆ ਦੂਰਦਰਸ਼ੀ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ*

ਰੋਮ ਇਟਲੀ(ਕੈਂਥ,ਚੀਨੀਆ)ਇਟਲੀ ਦੇ ਸੂਬੇ ਲਾਸੀਓ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸਨਾਤਨ ਧਰਮ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਤੱਪਸਵੀ ,ਦੂਰਦਰਸ਼ੀ ,ਮਹਾਨ ਧਾਰਮਿਕ ਗ੍ਰੰਥ “ਸ਼੍ਰੀ ਰਮਾਇਣ” ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਧੂਮ-ਧਾਮ ,ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ।ਇਸ ਮੌਕੇ “ਸ਼੍ਰੀ ਰਮਾਇਣ” ਦੇ ਜਾਪਾਂ ਦੇ ਭੋਗ ਉਪੰਰਤ ਸਜਾਏ ਕੀਰਤਨ ਦਰਬਾਰ ਵਿੱਚ ਭਜਨ ਮੰਡਲੀਆਂ ਵੱਲੋਂ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਵਿੱਚ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ।

ਉਪੰਰਤ ਦਲਬੀਰ ਭੱਟੀ ਪ੍ਰਧਾਨ ਵਾਲਮੀਕਿ ਸਭਾ ਯੂਰਪ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਮਹਾਨ ਤਪੱਸਿਆ ਪੂਰੀ ਦੁਨੀਆਂ ਲਈ ਮੁੱਕਤੀ ਦਾ ਪ੍ਰੇਰਨਾ ਸਰੋਤ ਹੈ ਉਹਨਾਂ ਦੀ ਮਹਾਨ ਭਗਤੀ ਤਪੱਸਿਆ ਆਪਣੇ ਆਪ ਵਿੱਚ ਇੱਕ ਵਿੱਲਖਣ ਮਿਸਾਲ ਹੈ। ਭਗਵਾਨ ਵਾਲਮੀਕਿ ਜੀ ਨੇ ਜਿਸ ਤਿਆਗ,ਸਿੱਦਤ ਅਤੇ ਲਗਨ ਨਾਲ ਪ੍ਰਭੂ ਭਗਤੀ ਕੀਤੀ ਉਹ ਆਪਣੇ ਆਪ ਵਿੱਚ ਮਿਸ਼ਾਲ ਹੈ।ਉਹਨਾਂ ਦੁਆਰਾ ਰਚਿਤ ਧਾਰਮਿਕ ਗ੍ਰੰਥ “ਸ਼੍ਰੀ ਰਮਾਇਣ”ਅੱਜ ਸਮੁੱਚੇ ਸੰਸਾਰ ਲਈ ਮੁੱਕਤੀ ਮਾਰਗ ਹੈ।ਇਸ ਪ੍ਰਗਟ ਦਿਵਸ ਸਮਾਗਮ ਵਿੱਚ ਹਾਜ਼ਰੀ ਭਰਨ ਵਾਲੀਆਂ ਸਭ ਸੰਗਤਾਂ ਦਾ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਉਚੇਚਾ ਧੰਨਵਾਦ ਕਰਦਿਆਂ ਸਮੂਹਕ ਤੌਰ ਤੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੀ ਦੂਰਦਰਸ਼ੀ ਸ਼ਕਤੀ ਨਾਲ ਹੀ ਸ਼੍ਰੀ ਰਾਮ ਜੀ ਦੇ ਜਨਮ ਤੋਂ ਸੈਂਕੜੇ ਸਾਲ ਪਹਿਲਾਂ “ਸ਼੍ਰੀ ਰਮਾਇਣ”ਦੀ ਰਚਨਾ ਕੀਤੀ।

ਸਾਨੂੰ ਵਿਦੇਸ਼ ਆਕੇ ਵੀ ਆਪਣੇ ਰਹਿਬਰਾਂ,ਗੁਰੂਆਂ ਅਤੇ ਮਹਾਂਪੁਰਸ਼ਾਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਉਹਨਾਂ ਦੇ ਦੱਸੇ ਮਾਰਗ ਉਪੱਰ ਚੱਲਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।ਇਸ ਮੌਕੇ ਪ੍ਰਬੰਧਕਾਂ ਵੱਲੋਂ ਦਲਬੀਰ ਭੱਟੀ ਅਤੇ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ ਵਿਸੇਸ ਸਨਮਾਨ ਚਿੰਨ ਨਾਲ ਸਨਮਾਨ ਵੀ ਕੀਤਾ ਗਿਆ।


ਫੋਟੋ ਕੈਪਸ਼ਨ:—ਪ੍ਰਸਿੱਧ ਸਨਾਤਨ ਧਰਮ ਮੰਦਿਰ ਲਵੀਨੀਓ ਵਿਖੇ ਧੂਮ-ਧਾਮ ਨਾਲ ਮਨਾਏ ਦੂਰਦਰਸ਼ੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪ੍ਰਬੰਧਕ ਸੇਵਾਦਾਰਾ ਦਾ ਸਨਮਾਨ ਕਰਦੇ ਹੋਏ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares