ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਹੀਦ ਲਾਂਸ ਨਾਈਕ ਕੁਲਦੀਪ ਸਿੰਘ ਦੀ ਭੋਗ ਰਸਮ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ “ਭਾਰਤ ਮਾਤਾ ਕੀ ਜੈ” ਦੇ ਨਾਅਰੇ ਲਗਾਉਣਾ ਅਫ਼ਸੋਸਨਾਕ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)

ਪੰਜਾਬ ਅਤੇ ਪੰਜਾਬੀਅਤ

ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਹੀਦ ਲਾਂਸ ਨਾਈਕ ਕੁਲਦੀਪ ਸਿੰਘ ਦੀ ਭੋਗ ਰਸਮ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ “ਭਾਰਤ ਮਾਤਾ ਕੀ ਜੈ” ਦੇ ਨਾਅਰੇ ਲਗਾਉਣਾ ਅਫ਼ਸੋਸਨਾਕ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)
ਚੰਡੀਗੜ੍ਹ, 3 ਜਨਵਰੀ ( ) “ਬੀਤੇ ਦਿਨੀਂ ਤਲਵੰਡੀ ਸਾਬੋ ਸਬ-ਡਿਵੀਜ਼ਨ ਦੇ ਅਧੀਨ ਆਉਦੇ ਪਿੰਡ ਕੈਰੋਆਣਾ ਦੇ ਭਾਰਤੀ ਸਰਹੱਦ ਉਤੇ ਬੀਤੇ ਦਿਨੀਂ ਸ਼ਹੀਦ ਹੋਏ ਲਾਂਸ ਨਾਈਕ ਕੁਲਦੀਪ ਸਿੰਘ ਦੀ ਅੰਤਿਮ ਅਰਦਾਸ ਸਮੇਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ. ਮਨਪ੍ਰੀਤ ਸਿੰਘ ਬਾਦਲ ਵਿੱਤ ਵਜ਼ੀਰ ਪੰਜਾਬ ਵੱਲੋਂ “ਭਾਰਤ ਮਾਤਾ ਕੀ ਜੈ” ਦੇ ਨਾਅਰੇ ਲਗਾਕੇ ਗੁਰ-ਮਰਿਯਾਦਾ ਦੀ ਤੋਹੀਨ ਹੀ ਨਹੀਂ ਕੀਤੀ ਗਈ, ਬਲਕਿ ਵੱਡੇ ਇਕੱਠ ਵਿਚ ਅਜਿਹੇ ਅਮਲ ਕਰਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਹਾਨ ਸਤਿਕਾਰ ਨੂੰ ਵੀ ਡੂੰਘੀ ਠੇਸ ਪਹੁੰਚਾਈ ਗਈ ਹੈ । ਇਹ ਹੋਰ ਵੀ ਦੁੱਖ ਤੇ ਅਫ਼ਸੋਸ ਵਾਲੇ ਅਮਲ ਹਨ ਕਿ ਉਸ ਸਮੇਂ ਖ਼ਾਲਸਾ ਪੰਥ ਦੀਆਂ ਕਈ ਵੱਡੀਆਂ ਹਸਤੀਆ ਉਥੇ ਮੌਜੂਦ ਸਨ ਜਿਨ੍ਹਾਂ ਨੇ ਅਜਿਹਾ ਹੋਣ ਤੇ ਕੋਈ ਵੀ ਵਿਰੋਧ ਨਹੀਂ ਕੀਤਾ ।”ਇਹ ਵਿਚਾਰ ਅੱਜ ਇਥੇ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ (ਦੋਵੇ ਜਰਨਲ ਸਕੱਤਰ) ਅਤੇ ਪੀ.ਏ.ਸੀ. ਮੈਬਰ ਸ. ਹਰਭਜਨ ਸਿੰਘ ਕਸ਼ਮੀਰੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਾਂਝੇ ਤੌਰ ਤੇ ਸ. ਮਨਪ੍ਰੀਤ ਸਿੰਘ ਬਾਦਲ ਦੀ ਉਪਰੋਕਤ ਕਾਰਵਾਈ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਅਤੇ ਇਸ ਹੋਈ ਗਲਤੀ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਦੀ ਗੱਲ ਕਰਦੇ ਹੋਏ ਪ੍ਰਗਟ ਕੀਤੇ । ਉਨ੍ਹਾਂ ਕਿਹਾ ਕਿੰਨੇ ਦੁੱਖ ਤੇ ਅਫ਼ਸੋਸ ਵਾਲੀ ਕਾਰਵਾਈ ਹੈ ਕਿ ਸ. ਮਨਪ੍ਰੀਤ ਸਿੰਘ ਇਕ ਸਿੱਖ ਪਰਿਵਾਰ ਵਿਚ ਪੈਦਾ ਹੋਏ ਹਨ ਅਤੇ ਜਿਨ੍ਹਾਂ ਨੂੰ ਸਿੱਖੀ ਮਰਿਯਾਦਾਵਾਂ ਤੇ ਅਸੂਲਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ । ਸ. ਮਨਪ੍ਰੀਤ ਸਿੰਘ ਬਾਦਲ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਹਿੰਦੂਤਵ ਹੁਕਮਰਾਨਾਂ ਨੂੰ ਖੁਸ਼ ਕਰਨ ਲਈ ਭਾਰਤ ਮਾਤਾ ਕੀ ਜੈ ਦੇ ਨਾਅਰੇ ਲਗਾਕੇ ਵੱਡੀ ਗੁਸਤਾਖੀ ਕੀਤੀ ਹੈ ਅਤੇ ਸਿੱਖ ਕੌਮ ਦੇ ਮਨਾਂ ਤੇ ਆਤਮਾਵਾਂ ਨੂੰ ਠੇਸ ਪਹੁੰਚਾਈ ਹੈ । ਇਸ ਲਈ ਉਹ ਆਪਣੇ ਤੋ ਹੋਈ ਗੁਸਤਾਖੀ ਲਈ ਜਨਤਕ ਤੌਰ ਤੇ ਸਿੱਖ ਕੌਮ ਤੋਂ ਮੁਆਫ਼ੀ ਮੰਗਣ ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares