ਰੁੜਕਾ ਕਲਾਂ ਵਿਖੇ 1984 ਦੀ ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ

ਪੰਜਾਬ ਅਤੇ ਪੰਜਾਬੀਅਤ

ਫਿਲੌਰ/ਗੁਰਾਇਆਂ, 1 ਨਵੰਬਰ (ਹਰਜਿੰਦਰ ਕੌਰ ਖ਼ਾਲਸਾ)- ਰੁੜਕਾ ਕਲਾਂ ਵਿਖੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ 1984 ਦੀ ਨਸਲਕੁਸ਼ੀ ਵਿੱਚ ਸ਼ਹੀਦ ਕੀਤੇ ਗਏ ਸਮੂਹ ਸਿੱਖਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਰੁੜਕਾ ਕਲਾਂ ਦੇ ਗੁਰਦੁਆਰਾ ਸਾਹਿਬ ਪੱਤੀ ਭੂੰਦੜ ਕੀ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਕੀਤੇ ਗਏ। ਜਿਸ ਵਿੱਚ 31 ਅਕਤੂਬਰ ਤੋਂ 4 ਨਵੰਬਰ ਤੱਕ ਦਿੱਲੀ ਅਤੇ ਦੇਸ਼ ਦੇ ਹੋਰਨਾਂ ਖੇਤਰਾਂ ਵਿੱਚ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਨਸਲਕੁਸ਼ੀ ਵਿੱਚ ਸ਼ਹੀਦ ਕੀਤੇ ਗਏ ਸਮੂਹ ਸਿੱਖਾਂ, ਬੱਚੇ, ਬੱਚੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।


ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਪਵਿੱਤਰ ਸਿੰਘ ਰੁੜਕਾ ਨੇ ਕਿਹਾ ਕਿ ਸਮੇਂ ਦੀ ਹਕੂਮਤ ਵੱਲੋਂ ਹਜੂਮਾਂ ਨੂੰ ਪੂਰੀ ਖੁੱਲ ਦੇ ਕੇ ਲਗਾਤਾਰ ਬੇਰੋਕ 5 ਦਿਨ ਸਿੱਖਾਂ ਨੂੰ ਖਤਮ ਕਰਨ ਦਾ ਹਰ ਸੰਭਵ ਯਤਨ ਕੀਤਾ ਗਿਆ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਕਰੋੜਾਂ ਅਰਬਾਂ ਦੀਆਂ ਜਾਇਦਾਦਾਂ ਲੁੱਟੀਆਂ ਗਈਆਂ। ਇਸਤੋਂ ਬਾਅਦ ਹਜ਼ਾਰਾਂ ਸਿੱਖਾਂ ਦੇ ਕਾਤਲਾਂ ਨੂੰ ਇਸ ਸਾਜ਼ਿਸ਼ ਦੇ ਤਹਿਤ ਸਜ਼ਾਵਾਂ ਤੋਂ ਬਚਾਇਆ ਗਿਆ ਹੈ। ਪਰ ਸਿੱਖ ਜਗਤ ਅੱਜ ਵੀ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ ਕਿ ਅਜਿਹਾ ਸਮਾਂ ਮੁੜ ਕਦੇ ਨਾ ਆਵੇ। ਇਸ ਮੌਕੇ ਤੇ ਗੁਰਵਿੰਦਰ ਸਿੰਘ ਨੰਬਰਦਾਰ, ਜਸਕਰਨ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਨਰਿੰਦਰ ਸਿੰਘ ਨਿੰਦੀ, ਜਗਦੀਪ ਸਿੰਘ, ਤਰਲੋਕ ਸਿੰਘ ਸੰਧੂ, ਮੋਹਨ ਸਿੰਘ, ਸੰਦੀਪ ਸਿੰਘ, ਸਨਮਦੀਪ ਸਿੰਘ, ਪਰਮਜੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਹਰਜੀਤ ਤਲਵਾੜ, ਪ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।

ਰੁੜਕਾ ਕਲਾਂ ਵਿਖੇ 1984 ਦੀ ਨਸਲਕੁਸ਼ੀ ਵਿੱਚ ਸ਼ਹੀਦ ਕੀਤੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਲਈ ਕੀਤੇ ਗਏ ਸਮਾਗਮ ਮੌਕੇ ਸੰਬੋਧਨ ਕਰਦੇ ਹੋਏ ਗਿਆਨੀ ਪਵਿੱਤਰ ਸਿੰਘ ਰੁੜਕਾ ਅਤੇ ਹਾਜ਼ਰ ਸੰਗਤਾਂ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares