ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਵਿਅਕਤੀ ਕੋਲੋਂ ਮੋਬਾਇਲ ਖੋਹਣ ਆਏ ਲੁਟੇਰਿਆਂ ਨੇ ਉਸ ਦਾ ਗਲਾ ਹੀ ਵੱਢ ਦਿੱਤਾ

ਪੰਜਾਬ ਅਤੇ ਪੰਜਾਬੀਅਤ

ਅੱਜ ਦੇ ਸਮੇਂ ਵਿੱਚ ਲੁੱਟ-ਖੋਹ ਦੀਆਂ ਬਹੁਤ ਸਾਰੀਆਂ ਵਾਰਦਾਤਾਂ ਦੇਖਣ ਨੂੰ ਮਿਲਦੀਆਂ ਹਨ । ਅਜਿਹਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਵਿੱਚ ਵਿਅਕਤੀ ਕੋਲੋਂ ਮੋਬਾਇਲ ਖੋਹਣ ਆਏ ਲੁਟੇਰਿਆਂ ਨੇ ਉਸ ਦਾ ਗਲਾ ਹੀ ਵੱਢ ਦਿੱਤਾ । ਜਿਸ ਤੋਂ ਬਾਅਦ ਲੁਟੇਰੇ ਉਸਦਾ ਫੋਨ ਲੈ ਕੇ ਫਰਾਰ ਹੋ ਗਏ ।
ludhiana mobile snatching
ਇਸ ਘਟਨਾ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋ ਗਈ । ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿਸ਼ਨੂੰ ਦੇ ਰੂਪ ਵਿੱਚ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਸ਼ਨੂੰ ਸਬਜ਼ੀ ਮੰਡੀ ਵਿੱਚ ਪੱਲੇਦਾਰੀ ਦਾ ਕੰਮ ਕਰਦਾ ਸੀ ਅਤੇ ਉੱਥੇ ਹੀ ਕਿਰਾਏ ਦੇ ਕਮਰੇ ਵਿੱਚ ਰਹਿੰਦਾ ਸੀ ।
ludhiana mobile snatching
ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਜਦੋਂ ਉਹ ਰਾਤ ਨੂੰ 10 ਵਜੇ ਦੇ ਕਰੀਬ ਮਕਾਨ ਦੇ ਬਾਹਰ ਸੜਕ ‘ਤੇ ਬੈਠ ਕੇ ਆਪਣੇ ਪਰਿਵਾਰ ਨਾਲ ਗੱਲ ਕਰ ਰਿਹਾ ਸੀ ਤਾਂ ਇਸ ਦੌਰਾਨ 2 ਮੋਟਰਸਾਈਕਲ ਸਵਾਰਾਂ ਨੇ ਉਸਨੂੰ ਚਾਕੂ ਦਿਖਾ ਕੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਾਕਾਮ ਰਹੇ । ਜਿਸਦੇ ਬਾਅਦ ਉਨ੍ਹਾਂ ਨੇ ਚਾਕੂ ਨਾਲ ਵਿਸ਼ਨੂੰ ਦੀ ਧੋਣ ਵੱਢ ਦਿੱਤੀ ਅਤੇ ਉਸਦਾ ਮੋਬਾਇਲ ਲੈ ਕੇ ਉਥੋਂ ਫਰਾਰ ਹੋ ਗਏ । ਜਿਸਦੇ ਬਾਅਦ ਵਿਸ਼ਨੂੰ ਨੂੰ ਤੁਰੰਤ ਹਸਪਤਾਲ ਦਾਖਿਲ ਕਰਵਾਇਆ ਗਿਆ, ਜਿੱਥੇ ਜਾ ਕੇ ਉਸ ਦੀ ਮੌਤ ਹੋ ਗਈ ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares