ਲੇਨੌ ਇਟਲੀ ਵਿਖੇ ਕਰਵਾਏ ਜਾ ਰਹੇ ਵਿਆਹ ਪੁਰਬ ਸਮਾਗਮ ਤੇ ਸਮੂਹ ਸੰਗਤਾ ਨੂੰ ਹੁੰਮ ਹੁੰਮਾ ਕੇ ਪਹੁੰਚੋ….ਨੌਜਵਾਨ ਸਭਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ

ਪੰਜਾਬ ਅਤੇ ਪੰਜਾਬੀਅਤ

ਮਿਤੀ 5, 6 ਅਤੇ 7 ਜੁਲਾਈ 2019 ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਵਿਆਹ ਪੁਰਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ, ਸਿਰਜਣਾ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਦੀ ਸਲਾਨਾ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੈ। ਇਸ ਸਮਾਗਮ ਵਿੱਚ ਪੰਥ ਪ੍ਰਸਿੱਥ ਕਥਾਵਾਚਕ ਭਾਈ ਕੁਲਵਿੰਦਰ ਸਿੰਘ ਜੀ ਬਰਿਆਰ ਜਰਮਨੀ, ਢਾਡੀ ਜਥਾ ਭਾਈ ਭੁਪਿੰਦਰ ਸਿੰਘ ਅੱਣਖੀ, ਕੀਰਤਨੀ ਜਥਾ ਭਾਈ ਰਣਜੀਤ ਸਿੰਘ ਜੀ, ਭਾਈ ਜਸਪਾਲ ਸਿੰਘ ਜੀ ਵਿਦਿਆਰਥੀ ਦਮਦਮੀ ਟਕਸਾਲ, ਕਵੀਸ਼ਰ ਜਥਾ ਭਾਈ ਕੁਲਵੰਤ ਸਿੰਘ ਜੀ, ਭਾਈ ਗੁਰਮੁੱਖ ਸਿੰਘ ਜੀ ਜੌਹਲ ਅਤੇ ਕੀਰਤਨੀ ਜਥਾ ਭਾਈ ਜਸਪਾਲ ਸਿੰਘ ਜੀ ਸ਼ਾਂਤ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਪਾਵਨ ਦਿਹਾੜੇ ਤੇ ਪਿੰਡ ਮਊ ਸਾਹਿਬ, ਪਿੰਡ ਬਿਲਗਾ ਅਤੇ ਪਿੰਡ ਨੂਰ ਮਹਿਲ ਦੀਆਂ ਸਮੂਹ ਸੰਗਤਾਂ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ।
ਸਾਰਾ ਸਮਾਗਮ ਸੀ ਸਿੱਖ ਟੀ ਵੀ (ਕਲਤੂਰਾ ਸਿੱਖ ਇਟਲੀ) ਤੇ ਲਾਈਵ ਦਿਖਾਈਆ ਜਾਵੇਗਾ।

ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares