ਲੇਨੌ ਬਰੇਸ਼ੀਆ ਇਟਲੀ ਵਿਖੇ ਜੋੜ ਮੇਲਾ ਬਾਬਾ ਬਕਾਲਾ ਸਾਹਿਬ ਜੀ(ਗੁਰੂ ਲਾਧੋ ਰੇ ਦਿਵਸ), ਮੋਰਚਾ ਗੁਰੂ ਕਾ ਬਾਗ਼ ਅਤੇ ਭਾਦੋਂ ਦੀ ਸੰਗਰਾਂਦ ਨੂੰ ਸਮਰਪਿਤ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਤੇਗ ਬਹਾਦਰ ਸਿਮਰਿਐ ਘਰਿ ਨਉ ਨਿਧਿ ਆਵੈ ਧਾਇ।। ਮਿਤੀ 17,18-08-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਜੋੜ ਮੇਲਾ ਬਾਬਾ ਬਕਾਲਾ ਸਾਹਿਬ ਜੀ(ਗੁਰੂ ਲਾਧੋ ਰੇ ਦਿਵਸ), ਮੋਰਚਾ ਗੁਰੂ ਕਾ ਬਾਗ਼ ਅਤੇ ਭਾਦੋਂ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕੀਰਤਨੀਏ ਭਾਈ ਬਲਵਿੰਦਰ ਸਿੰਘ ਜੀ ਟਾਹਲੀ ਵਾਲੇ ਉਚੇਚੇ ਤੌਰ ਤੇ ਇੰਡੀਆ ਦੀ ਧਰਤੀ ਤੋ ਪੁੱਜ ਰਹੇ ਹਨ। ਇਹਨਾਂ ਪਾਵਨ ਦਿਹਾੜਿਆਂ ਤੇ ਸਮੂਚੀ ਸਾਧ ਸੰਗਤ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares