ਲੇਨੌ ਬਰੇਸ਼ੀਆ ਇਟਲੀ ਵਿਖੇ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਰਾਮਦਾਸ ਜੀ,ਸ਼ਹੀਦੀ ਦਿਹਾੜਾ ਭਾਈ ਤਲਵਿੰਦਰ ਸਿੰਘ ਜੀ ਬੱਬਰ ਅਤੇ ਕੱਤਕ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਧੰਨ ਧੰਨ ਰਾਮਦਾਸ ਗੁਰ ਜਿਨ ਸਿਰਿਐ ਤਿਨੈ ਸਵਾਰਿਆ।। ਮਿਤੀ 18,19,20-10-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਪ੍ਰਕਾਸ਼ ਗੁਰਪੁਰਬ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ,ਸ਼ਹੀਦੀ ਦਿਹਾੜਾ ਭਾਈ ਤਲਵਿੰਦਰ ਸਿੰਘ ਜੀ ਬੱਬਰ ਅਤੇ ਕੱਤਕ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ।

ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕੀਰਤਨੀਏ ਭਾਈ ਮਲਕੀਤ ਸਿੰਘ ਜੀ ਲੁਧਿਆਣੇ ਵਾਲੇ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਦਿਨ ਸ਼੍ਰੀ ਪਹਿਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਕਮਲਜੀਤ ਸਿੰਘ ਜੀ ਲੇਨੌ ਵਲੋਂ ਆਪਣੀ ਬੇਟੀ ਬੀਬੀ ਅਮਨਪ੍ਰੀਤ ਕੌਰ ਨੂੰ ਨੌਕਰੀ ਵਿੱਚ ਤਰੱਕੀ ਮਿਲਨ ਦੀ ਖੁਸ਼ੀ ਅੰਦਰ ਕਰਵਾਈ ਜਾਵੇਗੀ ਅਤੇ ਦੂਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਹਰਜਿੰਦਰ ਸਿੰਘ ਜੀ ਪੋਨਤੇਵਿਕੋ ਵਲੋਂ ਬਾਬਾ ਬੁੱਢਾ ਜੀ ਦੀ ਯਾਦ ਅੰਦਰ ਕਰਵਾਈ ਜਾਵੇਗੀ ਅਤੇ ਤੀਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਜਸਪੁਰਨ ਸਿੰਘ ਜੀ ਗੋਤੋਲੇਂਗੋ ਵਲੋਂ ਆਪਣੀ ਬੇਟੀ ਦੇ ਜਨਮ ਦਿਨ ਦੀ ਖੁਸ਼ੀ ਅੰਦਰ ਕਰਵਾਈ ਜਾਵੇਗੀ।

ਇਹਨਾਂ ਪਾਵਨ ਦਿਹਾੜਿਆਂ ਤੇ ਸਰਦਾਰ ਅਜੀਤ ਸਿੰਘ ਗੋਤੋਲੇਂਗੋ ਵਲੋਂ ਆਪਣੇ ਬੇਟੇ ਸਵਰਗਵਾਸੀ ਦਿਲਬਾਗ ਸਿੰਘ ਜੀ ਦੀ ਯਾਦ ਅੰਦਰ ਸ਼ੁੱਕਰਵਾਰ ਸਵੇਰੇ 10:00 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00 ਵਜੇ ਪਾਏ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares