ਲੇਨੌ ਬਰੇਸ਼ੀਆ ਇਟਲੀ ਵਿਖੇ ਵਿਆਹ ਪੁਰਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ, ਸਿਰਜਣਾ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਦੀ ਸਲਾਣਾ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਵਡਾ ਤੇਰਾ ਦਰਬਾਰ,ਸਚਾ ਤੁਧੁ ਤਖਤਿ।। ਮਿਤੀ 5,6,7-07-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਵਿਆਹ ਪੁਰਬ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਮਾਤਾ ਗੰਗਾ ਜੀ, ਸਿਰਜਣਾ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਦੀ ਸਲਾਣਾ ਵਰ੍ਹੇਗੰਢ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੈ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕਥਾਵਾਚਕ ਭਾਈ ਕੁਲਵਿੰਦਰ ਸਿੰਘ ਜੀ ਬਰਿਆਰ ਜਰਮਨੀ, ਢਾਡੀ ਭਾਈ ਭੁਪਿੰਦਰ ਸਿੰਘ ਅੱਨਖੀ, ਕੀਰਤਨੀਏ ਭਾਈ ਰਣਜੀਤ ਸਿੰਘ ਜੀ, ਭਾਈ ਜਸਪਾਲ ਸਿੰਘ ਜੀ ਵਿਦਿਆਰਥੀ ਦਮਦਮੀ ਟਕਸਾਲ, ਕਵੀਸ਼ਰ ਭਾਈ ਕੁਲਵੰਤ ਸਿੰਘ ਜੀ, ਭਾਈ ਗੁਰਮੁੱਖ ਸਿੰਘ ਜੀ ਜੌਹਲ ਅਤੇ ਕੀਰਤਨੀਏ ਭਾਈ ਜਸਪਾਲ ਸਿੰਘ ਜੀ ਸ਼ਾਂਤ ਉਚੇਚੇ ਤੌਰ ਤੇ ਪੁੱਜ ਰਹੇ ਹਨ। ਇਸ ਪਾਵਨ ਦਿਹਾੜੇ ਤੇ ਨਗਰ ਮਊ ਸਾਹਿਬ, ਨਗਰ ਬਿਲਗਾ ਅਤੇ ਨਗਰ ਨੂਰ ਮਹਿਲ ਦੀਆਂ ਸਮੂਹ ਸੰਗਤਾਂ ਵੱਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ।

ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares