ਲੇਨੌ ਬਰੇਸ਼ੀਆ ਇਟਲੀ ਵਿਖੇ ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ, ਸ਼ਹੀਦੀ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਸਿੰਘਣੀਆਂ (ਜਿਨ੍ਹਾਂ ਸਵਾ ਸਵਾ ਮਣ ਦੇ ਪਸੀਨੇ ਪਿਸੇ ਬਚੀਆਂ ਦੇ ਟੋਟੇ ਕਰਵਾ ਕੇ ਗਲਾਂ ਵਿੱਚ ਹਾਰ ਪਵਾਏ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਜਿਨ੍ਹਾਂ ਸਿੰਘਾਂ-ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ-ਬੰਦ ਕਟਾਏ, ਖੋਪਰੀਆਂ ਲੁਹਾਈਆਂ….ਮਿਤੀ 20,21-07-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਾ ਭਾਈ ਤਾਰੂ ਸਿੰਘ ਜੀ, ਸ਼ਹੀਦੀ ਭਾਈ ਮਨੀ ਸਿੰਘ ਜੀ ਅਤੇ ਸ਼ਹੀਦ ਸਿੰਘਣੀਆਂ (ਜਿਨ੍ਹਾਂ ਸਵਾ ਸਵਾ ਮਣ ਦੇ ਪਸੀਨੇ ਪਿਸੇ ਬਚੀਆਂ ਦੇ ਟੋਟੇ ਕਰਵਾ ਕੇ ਗਲਾਂ ਵਿੱਚ ਹਾਰ ਪਵਾਏ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਪੰਥ ਪ੍ਰਸਿਧ ਕਥਾਵਾਚਕਭਾਈ ਅਮਨਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲੇ ਇੰਡੀਆ ਦੀ ਧਰਤੀ ਤੋ ਉਚੇਚੇ ਤੌਰ ਤੇ ਪੁੱਜ ਰਹੇ ਹਨ।

ਇਸ ਪਾਵਨ ਦਿਹਾੜੇ ਤੇ ਸਰਦਾਰ ਜਸਬੀਰ ਸਿੰਘ ਜੀ ਚੀਗੋਲੇ ਵਲੋਂ ਆਪਣੇ ਸਵਰਗਵਾਸੀ ਪਿਤਾ ਸਰਦਾਰ ਰਵੇਲ ਸਿੰਘ ਜੀ ਦੀ ਯਾਦ ਅੰਦਰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ।

ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares