ਲੇਨੌ ਬਰੇਸ਼ੀਆ ਇਟਲੀ ਵਿਖੇ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਟੂਟੀ ਗਾਢਨਹਾਰ ਗੋਪਾਲ।।ਸਰਬ ਜੀਆ ਆਪੇ ਪ੍ਰਤਿਪਾਲ।। ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ ੪,੫,੬ ਮਾਘ ਨਾਨਕਸ਼ਾਹੀ ਸੰਮਤ ੫੫੧ (17,18, 19-01-20) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ।

ਇਸ ਸਮਾਗਮ ਵਿੱਚ ਸਤਿਗੁਰਾਂ ਦੇ ਚਾਲੀ ਮੁਕਤਿਆ,ਮਾਤਾ ਭਾਗ ਕੌਰ ਜੀ,ਭਾਈ ਘਨੱਈਆ ਜੀ ਅਤੇ ਖਦਰਾਨੇ ਦੀ ਢਾਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਕਥਾਵਾਚਕ ਗਿਆਨੀ ਤੇਜਪਾਲ ਸਿੰਘ ਜੀ ਮੰਜੀ ਸਾਹਿਬ ਦੀਵਾਨ ਹਾਲ ਵਾਲੇ ਉਚੇਚੇ ਤੌਰ ਤੇ ਹਾਜਰੀ ਭਰਨਗੇ ਅਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਵਾਲੇ ਅਤੇ ਭਾਈ ਬਲਜੀਤ ਸਿੰਘ ਜੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਦਿਨ ਸਰਦਾਰ ਸਤਨਾਮ ਸਿੰਘ ਜੀ ਪੇਲੀਆ ਮਨੈਰਬੀੳ ਵਲੋਂ ਪਰਿਵਾਰ ਦੀ ਚੜ੍ਹਦੀ ਕਲਾ ਵਾਸਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਕਰਵਾਈ ਜਾਵੇਗੀ।

ਇਸ ਪਾਵਨ ਦਿਹਾੜੇ ਤੇ ਸਰਦਾਰ ਜਸਬੀਰ ਸਿੰਘ ਜੀ ਔਲਖ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਅਤੇ ਪਰਿਵਾਰ ਦੀ ਚੜ੍ਹਦੀ ਕਲਾਂ ਵਾਸਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸ਼ੁੱਕਰਵਾਰ ਸਵੇਰੇ 10:00 ਵਜੇ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00 ਵਜੇ ਪਾਏ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇ ਗਾ। ਪ੍ਰਬੰਧਕਾਂ ਵੱਲੋਂ ਨਿਮਰਤਾ ਸਹਿਤ ਬੇਨਤੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜੋ ਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares