ਲੇਨੌ ਵਿਖੇ ਜਨਮ ਦਿਹਾੜਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ, ਜਨਮ ਦਿਹਾੜਾ ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਦਰਬਾਰ ਖਾਲਸਾ(ਦੁਸਹਿਰਾ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ

ਪੰਜਾਬ ਅਤੇ ਪੰਜਾਬੀਅਤ

ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ।। ਮਿਤੀ 11,12,13-10-2019 ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਜੀ ਯਾਦਗਾਰ ਕਮੇਟੀ ਲੇਨੌ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਜਨਮ ਦਿਹਾੜਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ, ਜਨਮ ਦਿਹਾੜਾ ਸੰਤ ਬਾਬਾ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਦਰਬਾਰ ਖਾਲਸਾ(ਦੁਸਹਿਰਾ) ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਸਮਾਗਮ ਤੇ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਅਤੇ ਭਾਈ ਬਲਜੀਤ ਸਿੰਘ ਜੀ ਸਗੰਤਾ ਨੂੰ ਕੀਰਤਨ ਰਾਹੀ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਪੰਥ ਦੇ ਪ੍ਰਸਿਧ ਢਾਡੀ ਭਾਈ ਪਰਮਜੀਤ ਸਿੰਘ ਜੀ ਮਾਨ ਦਾ ਜੱਥਾ ਉਚੇਚੇ ਤੌਰ ਤੇ ਪੁੱਜ ਰਿਹਾ ਹੈ।

ਇਸ ਦਿਨ ਪਹਿਲੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਰਣਬੀਰ ਸਿੰਘ ਜੀ ਗੇਦੀ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਕਰਵਾਈ ਜਾਵੇਗੀ ਅਤੇ ਦੂਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੀ ਸੇਵਾ ਸਰਦਾਰ ਜਸਵੰਤ ਸਿੰਘ ਜੀ ਧਾਲੀਵਾਲ ਵਲੋਂ ਸ਼ਹੀਦ ਸਰਦਾਰ ਸੰਦੀਪ ਸਿੰਘ ਜੀ ਧਾਲੀਵਾਲ ਦੀ ਆਤਮਿਕ ਸ਼ਾਂਤੀ ਲਈ ਕਰਵਾਈ ਜਾਵੇਗੀ। ਇਹਨਾਂ ਪਾਵਨ ਦਿਹਾੜਿਆਂ ਤੇ ਸੰਤ ਬਾਬਾ ਪ੍ਰੇਮ ਸਿੰਘ ਜੀ ਯਾਦਗਾਰ ਕਮੇਟੀ ਲੇਨੌ ਵਲੋਂ ਸ਼ੁੱਕਰਵਾਰ ਸਵੇਰੇ 10:00 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ ਐਤਵਾਰ ਸਵੇਰੇ 10:00 ਵਜੇ ਪਾਏ ਜਾਣਗੇ।

ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਯਾਦ ਅੰਦਰ ਇਲਾਕੇ ਦੀਆਂ ਸੰਗਤਾਂ ਵਲੋਂ ਅਨੇਕਾਂ ਹੀ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਲਗਾਏ ਜਾਣਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵੱਧ ਚੜ੍ਹ ਕੇ ਗੁਰਦੁਆਰਾ ਸਾਹਿਬ ਜੀ ਵਿਖੇ ਪੁੱਜੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares