ਵਾਤਾਵਰਣ ਦੀ ਸ਼ੁੱਧਤਾ ਅਤੇ ਪਾਣੀ ਦੀ ਮਹੱਤਤਾ ਬਾਰੇ ਕਰਵਾਇਆ ਜਾਣੂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਲਗਾਏ ਪੌਦੇ

ਪੰਜਾਬ ਅਤੇ ਪੰਜਾਬੀਅਤ

ਬਠਿੰਡਾ, 10 ਜੁਲਾਈ ( ਨਰਿੰਦਰ ਪੁਰੀ ) ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਦੇ ਦਿਸ਼ਾਲੂਲੂ-ਨਿਰਦੇਸ਼ਾਂ ਅਨੁਸਾਰ ਪੰਜਾਬ ਮੰਡੀ ਬੋਰਡ ਵਲੋਂ ਜ਼ਿਲੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲਾ ਮੰਡੀ ਅਫ਼ਸਰ ਸ਼੍ਰੀ ਮਨਿੰਦਰਜੀਤ ਸਿੰਘ ਦੀ ਅਗਵਾਈ ਹੇਠ ਮਾਰਕਿਟ ਕਮੇਟੀ ਅਧੀਨ ਪੈਂਦੇ ਖੇਤਰਾਂ ਵਿਚ ਵਾਤਾਵਰਣ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਪੌਦੇ ਵੀ ਲਗਾਏ ਜਾ ਰਹੇ ਹਨ।

ਇਹ ਜਾਣਕਾਰੀ ਮੰਡੀ ਸੁਪਰਵਾਈਜ਼ਰ ਸ਼੍ਰੀ ਦਾਰਾ ਸਿੰਘ ਵਲੋਂ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਡੀ ਸੁਪਰਵਾਈਜ਼ਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲੇ ਨੂੰ ਹਰਿਆ ਭਰਿਆ ਬਣਾਉਣ ਲਈ ਵੱਖ-ਵੱਖ ਅਨਾਜ ਮੰਡੀਆਂ ਅਤੇ ਫ਼ੋਕਲ ਪੁਆਇੰਟਾਂ ਵਿਖੇ ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਅਧੀਨ ਜ਼ਿਲੇ ਵਿੱਚ ਪੈਂਦੀ ਰਾਮਾਂ ਮੰਡੀ ਦੀ ਅਨਾਜ ਮੰਡੀ ਦੇ ਯਾਰਡ ਵਿਖੇ ਨਿੰਮ, ਟਾਹਲੀ, ਗੁਲਮੋਹਰ ਅਤੇ ਸੁਖਚੈਨ ਆਦਿ ਦੇ 40 ਪੌਦੇ ਲਗਾਏ ਗਏ। ਇਸ ਮੌਕੇ ਮੰਡੀ ਵਾਸੀਆਂ ਨੂੰ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਦਰੱਖ਼ਤਾਂ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ।

ਮੰਡੀ ਸੁਪਰਵਾਈਜ਼ਰ ਸ਼੍ਰੀ ਦਾਰਾ ਸਿੰਘ ਨੇ ਹੋਰ ਦੱਸਿਆ ਕਿ ਇਸ ਦੌਰਾਨ ਸਰਕਾਰ ਵਲੋਂ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਦੇ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਜਲ ਸ਼ਕਤੀ ਅਭਿਆਨ ਤਹਿਤ ਪਾਣੀ ਦੀ ਮਹੱਤਤਾ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਇਸ ਮੌਕੇ ਸੈਕਟਰੀ ਮਾਰਕਿਟ ਕਮੇਟੀ ਸ਼੍ਰੀ ਸੁਖਪ੍ਰੀਤਪਾਲ ਸਿੰਘ ਅਤੇ ਮਾਰਕਿਟ ਕਮੇਟੀ ਦੇ ਹੋਰ ਸਟਾਫ਼ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਸਮਾਜਕਿ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਤੇ ਮੰਡੀ ਦੇ ਪੰਤਵੰਤੇ ਹਾਜ਼ਰ ਸਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares