ਵਿਲੈਤਰੀ ਵਿਖੇ ਸ਼ਾਨੋ ਸ਼ੋਕਤ ਨਾਲ ਸਜਾਇਆ ਜਾਵੇਗਾ ਦੂਸਰਾ ਵਿਸ਼ਾਲ ਨਗਰ ਕੀਰਤਨ

ਪੰਜਾਬ ਅਤੇ ਪੰਜਾਬੀਅਤ

ਮਿਲਾਨ ਇਟਲੀ 5 ਨਵੰਬਰ (ਸਾਬੀ ਚੀਨੀਆ) ਸੈਂਟਰ ਇਟਲੀ ਵਿਚ ਗੁਰੂ ਰਵਿਦਾਸ ਮਹਾਰਾਜ ਦੇ ਨਾਂ ਹੇਠ ਬਣੇ ਸਭ ਤੋ ਪਹਿਲੇ ਗੁਰਦੁਆਰਾ “ਗੁਰੂ ਰਾਵਿਦਾਸ ਦਰਬਾਰ ਵਿਲੈਤਰੀ, ਦੀ ਪ੍ਰਬੰਧਕ ਕਮੇਟੀ ਵੱਲੋ ਇਲਾਕੇ ਭਰ ਵਿਚ ਵੱਸਦੀਆਂ ਗੁਰਸਿੱਖ ਸੰਗਤਾਂ ਤੇ ਸਹਿਯੋਗ ਨਾਲ ਦੂਜਾ ਵਿਸ਼ਾਲ ਨਗਰ ਕੀਰਤਨ 10 ਨਵੰਬਰ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਸਿੱਖ ਧਰਮ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550 ਵਂੇ ਪ੍ਰਕਾਸ਼ ਪੂਰਵ ਦਿਹਾੜੇ ਦੀਆਂ ਖੁਸ਼ੀਆ ਨੂੰ ਨਗਰ ਕੀਰਤਨ ਦੇ ਰੂਪ ਵਿਚ ਮਨਾਉਣ ਲਈ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ Aਤਿਸ਼ਾਹ ਵੇਖਿਆ ਜਾ ਰਿਹਾ ਹੈ

ਇਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਝੀ ਕਰਦਿਆ ਹੈਡ ਗ੍ਰੰਥੀ ਗਿਆਨੀ ਸੁਰਿੰਦਰ ਸਿੰਘ ਅਤੇ ਹਰਦੀਪ ਸਿੰਘ ਬੁੜੈਲ (ਮੁੱਖ ਸੇਵਾਦਾਰ) ਨੇ ਆਖਿਆ ਨਗਰ ਕੀਰਤਨ ਲਈ ਲੋੜੀਦੀਆਂ ਤਿਆਰੀਆ ਨੂੰ ਮੁਕੰਮਲ ਕਰ ਲਿਆ ਗਿਆ ਹੈ। ਇਸ ਮੌਕੇ ਕੀਰਤਨ ਵਾਲੇ ਸਿੰਘ ਆਈਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਵਿਚਾਰਧਾਰਾਂ ਅਤੇ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੇ।

ਪ੍ਰਬੰਧਕ ਕਮੇਟੀ ਵੱਲੋ ਨਗਰ ਕੀਰਤਨ ਵਿਚ ਸ਼ਮੂਲੀਅਤ ਲਈ ਪੁੱਜ ਰਹੇ ਨਗਰ ਕੌਸਲ ਅਧਿਕਾਰੀਆ ਸਮੇਤ ਮਜਦੂਰ ਯੂਨੀਅਨ ਦੇ ਨੁਮਾਇੰਦਿਆ ਨੂੰ ਵੀ ਉਚੇਚੇ ਤੌਰ ਤੇ ਸਨਮਾਨ੍ਹਿਤ ਕੀਤਾ ਜਾਵੇਗਾ ਜਿੰਨਾਂ ਦਾ ਇੱਥੇ ਰਹਿੰਦੇ ਭਾਰਤੀਆ ਨੂੰ ਹਰ ਤਰ੍ਹਾ ਦਾ ਸਹਿਯੋਗ ਮਿਲਦਾ ਰਹਿੰਦਾ ਹੈ।

ਨਗਰ ਕੀਰਤਨ ਦਾ ਪੋਸਟਰ ਰਿਲੀਜ਼ ਕਰਦੇ ਹੋਏ ਪ੍ਰਬੰਧਕ ਫੋਟੋ ਸਾਬੀ ਚੀਨੀਆ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares