ਸ਼੍ਰੀ ਗਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਦੇ ਸੰਬੰਧ ਵਿੱਚ ਨਗਰ ਕੀਰਤਨ 20 ਅਕਤੂਬਰ ਨੂੰ

ਪੰਜਾਬ ਅਤੇ ਪੰਜਾਬੀਅਤ

ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਗੁਰੂਪੁਰਬ ਨੂੰ ਸਮਰਪਿਤ ਨਗਰ ਕੀਰਤਨ ਜੋ ਦੁਨੀਆਂ ਭਰ ਚ ਕੱਢੇ ਜਾ ਰਹੇ ਹਨ ਉਸੇ ਨੂੰ ਮੁੱਖ ਰੱਖਦਿਆਂ ਇਟਲੀ ਦੇ ਗੁਰੂਦੁਆਰਾ ਸਿੰਘ ਸਭਾ ਨੋਵੇਲਾਰਾ ਵਲੋਂ ਵੀ 20 ਅਕਤੂਬਰ ਨੂੰ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਬੱਸਾਂ ਅਤੇ ਗੱਡੀਆਂ ਦੇ ਕਾਫਲੇ ਦੇ ਰੂਪ ਚ ਨਗਰ ਕੀਰਤਨ ਗੁਰੂਦੁਆਰਾ ਸਾਹਿਬ ਤੋਂ ਅਰੰਭ ਹੋਵੇਗਾ ਜੋ ਕਿ ਪੁਰਦੀਨੋਨੇ ਗੁਰੂ ਘਰ ਵਿਖੇ ਪਹੁੰਚੇਗਾ।

ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਜੋਗਿੰਦਰ ਸਿੰਘ, ਇਕਬਾਲ ਸਿੰਘ ਸੋਡੀ, ਹਰਦੇਵ ਸਿੰਘ ਭੱਟੀ, ਨਰਿੰਦਰ ਸਿੰਘ, ਅਤੇ ਹੋਰ ਸਾਰੇ ਮੈਂਬਰ ਸਾਹਿਬਾਨ ਵਲੋਂ ਬੇਨਤੀ ਹੈ ਕਿ ਸਮੂਹ ਸਿੱਖ ਸੰਗਤਾਂ ਵਧ ਚੜ ਕੇ ਸ਼ਮੂਲੀਅਤ ਕਰਨ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares