ਸਤਿਗੁਰੂ ਰਵਿਦਾਸ ਮਹਾਰਾਜ ਦਾ ਦਿੱਲੀ ਇਤਿਹਾਸਕ ਮੰਦਿਰ ਢਾਹੇ ਜਾਣ ਨਾਲ ਵਿਦੇਸ਼ਾਂ ਦੀ ਸੰਗਤ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਹ

ਪੰਜਾਬ ਅਤੇ ਪੰਜਾਬੀਅਤ

ਬਲਡੋਜ਼ਰ ਸਤਿਗੁਰੂ ਰਵਿਦਾਸ ਜੀ ਦੇ ਦਿੱਲੀ ਮੰਦਿਰ ਉਪੱਰ ਚਲਾਇਆ ਤੇ ਭਾਵਨਾਵਾਂ ਵਿਦੇਸ਼ਾਂ ਦੀਆਂ ਸੰਗਤਾਂ ਦੀਆਂ ਢਹਿ-ਢੇਰੀ ਹੋ ਗਈਆ

ਰੋਮ ਇਟਲੀ (ਕੈਂਥ)ਮਹਾਨ ਕ੍ਰਾਂਤੀਕਾਰੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੂਹ ਪ੍ਰਾਪਤ ਭਾਰਤ ਦੀ ਰਾਜਧਾਨੀ ਦਿੱਲੀ ਦੇ ਤੁਗਲਾਕਾਬਾਦ ਸਥਿਤ ਇਤਿਹਾਸਕ ਮੰਦਿਰ ਜਿਸ ਨੂੰ ਮੌਜੂਦਾ ਸਰਕਾਰ ਦੀ ਮਿਲੀ ਭੁਗਤ ਨਾਲ ਕਲ ਤੋੜਨਾ ਸੁਰੂ ਕਰ ਦਿੱਤਾ ਗਿਆ ਹੈ।ਇਸ ਇਤਿਹਾਸਕ ਮੰਦਿਰ ਲਈ ਸਰਕਾਰ ਦੀ ਬੇਰੁਖੀ ਅਤੇ ਅਤਿ ਨਿੰਦਣਯੋਗ ਕਾਰਵਾਈ ਨਾਲ ਪੂਰੀ ਦੁਨੀਆਂ ਵਿੱਚ ਰੈਣ-ਬਸੇਰਾ ਕਰਦੇ ਰਵਿਦਾਸੀਆਂ ਸਮਾਜ ਦੇ ਹਿਰਦੇ ਵਲੂੰਧਰੇ ਗਏ ਹਨ।ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੂਹ ਪ੍ਰਾਪਤ ਇਹ ਇਤਿਹਾਸਕ ਮੰਦਿਰ ਜਿਹੜਾ ਕਿਸੇ ਸਮੇਂ ਹਿੰਦੋਸਤਾਨ ਦੇ ਬਾਦਸ਼ਾਹ ਸਿਕੰਦਰ ਲੋਧੀ ਵੱਲੋਂ ਦਿੱਤੀ ਜਮੀਨ ਵਿੱਚ ਤਿਆਰ ਕਰਵਾਇਆ ਗਿਆ ਸੀ

ਜਿਸ ਨੂੰ ਅੱਜ ਮੌਕੇ ਦੀਆਂ ਹਾਕਮ ਧਿਰਾਂ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਦੀ ਆੜ ਵਿੱਚ ਤੋੜਨਾ ਬਹੁਤ ਹੀ ਮੰਦਭਾਗੀ ਘਟਨਾ ਹੈ।ਭਾਰਤ ਸਰਕਾਰ ਦੀ ਇਸ ਹਿੱਟਲਰਸ਼ਾਹੀ ਕਾਰਵਾਈ ਦੀ ਵਿਦੇਸ਼ਾਂ ਵਿੱਚ ਵੱਸਦੀਆਂ ਸਮੁੱਚੀਆਂ ਸੰਗਤਾਂ ਨੇ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਸੰਬਧੀ ਕੇਂਦਰ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ ਕਿਉਂਕਿ ਇਸ ਇਤਿਹਾਸਕ ਮੰਦਿਰ ਨਾਲ ਸੰਗਤਾਂ ਦੀਆਂ ਦਿਲ ਤੋਂ ਭਾਵਨਾਵਾਂ ਜੁੜੀਆਂ ਹਨ ਤੇ ਸੰਗਤਾਂ ਕਿਸੇ ਹਾਲਤ ਵਿੱਚ ਵੀ ਇਸ ਇਤਿਹਾਸਕ ਮੰਦਿਰ ਨੂੰ ਖੋਹਣਾ ਨਹੀਂ ਚਾਹੁੰਦੀਆਂ।

ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਸਭਾ ਵਿਆਨਾ,ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ,ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ,ਸ਼੍ਰੀ ਗੁਰੂ ਰਵਿਦਾਸ ਧਰਮ ਅਸਥਾਨ ਰੋਮ,ਸ਼੍ਰੀ ਗੁਰੂ ਰਵਿਦਾਸ ਟੈਂਪਲ ਕਪਾਚੋਂ,ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੇਤਰੀ, ਅਤੇ ਭਾਰਤ ਰਤਨ ਡਾ:ਭੀਮ ਰਾਓ ਅੰਬੇਡਕਰ ਵੈਲਫੇਅਰ ਸੁਸਾਇਟੀ (ਰਜਿ)ਇਟਲੀ ਦੇ ਆਗੂਆਂ ਨੇ ਭਾਰਤ ਦੀ ਕੇਂਦਰ ਵੱਲੋਂ ਇਤਿਹਾਸਕ ਮੰਦਿਰ ਨੂੰ ਤੋੜਨ ਵਾਲੀ ਕਾਰਵਾਈ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਜਲਦ ਆਪਣੀ ਗਲਤੀ ਨੂੰ ਸੁਧਾਰੇ ਤਾਂ ਜੋ ਵਿਦੇਸ਼ਾਂ ਦੀਆਂ ਸੰਗਤਾਂ ਸਤਿਗੁਰੂ ਰਵਿਦਾਸ ਮਹਾਰਾਜ ਦੇ ਮੰਦਿਰਾਂ ਦੇ ਦਰਸ਼ਨ ਦੀਦਾਰੇ ਕਰਕੇ ਉਹਨਾਂ ਦੇ ਮਿਸ਼ਨ ਦਾ ਝੰਡਾ ਬੁਲੰਦ ਕਰ ਸਕਣ।ਜ਼ਿਕਰਯੋਗ ਹੈ ਇਸ ਇਤਿਹਾਸਕ ਮੰਦਿਰ ਦੇ ਤੋੜੇ ਜਾਣ ਦੇ ਰੋਸ ਵਿੱਚ ਪੂਰੇ ਪੰਜਾਬ ਵਿੱਚ ਰਵਿਦਾਸੀਆ ਸਮਾਜ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।

ਫੋਟੋ ਕੈਪਸ਼ਨ:—ਸ਼੍ਰੀ ਗੁਰੂ ਰਵਿਦਾਸ ਸਭਾ ਵਿਆਨਾ ਦੀਆਂ ਸੰਗਤਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਦਿੱਲੀ ਸਥਿਤ ਇਤਿਹਾਸਕ ਮੰਦਿਰ ਨੂੰ ਤੋੜਨ ਪ੍ਰਤੀ ਰੋਹ ਪ੍ਰਗਟ ਕਰਨ ਮੌਕੇ

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares