ਸਰਕਾਰੀ ਹੁਕਮਾਂ ਨੂੰ ਟਿੱਚ ਜਾਣਦਿਆਂ ਮਾਨਸਾ ਦੇ ਪਿੰਡ ਭੈਣੀਬਾਘਾ ਵਿਚ ਕਿਸਾਨਾਂ ਨੇ ਜ਼ੀਰੀ ਦੀ ਬਿਜਾਈ ਸ਼ੁਰੂ ਕੀਤੀ

ਪੰਜਾਬ ਅਤੇ ਪੰਜਾਬੀਅਤ

ਮਾਨਸਾ : ਪੰਜਾਬ ਸਰਕਾਰ ਵੱਲੋਂ ਜ਼ੀਰੀ ਦੀ ਬਿਜਾਈ 13 ਜੂਨ ਤੋਂ ਸ਼ੁਰੂ ਕਰਨ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿਚ ਕਿਸਾਨਾਂ ਨੇ ਜ਼ੀਰੀ ਦੀ ਬਿਜਾਈ ਅੱਜ ਸ਼ਨੀਵਾਰ ਨੂੰ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਨੇ ਸਰਕਾਰੀ ਹੁਕਮਾਂ ਨੂੰ ਅਣਦੇਖਿਆ ਕਰਦਿਆਂ ਜ਼ੀਰੀ ਦੀ ਬਿਜਾਈ ਨੂੰ ਸਮੇਂ ਤੋਂ ਪਹਿਲਾਂ ਬੀਜਣਾ ਕਿਸਾਨਾਂ ਦੀ ਮਜ਼ਬੂਰੀ ਦੱਸਦਿਆਂ ਕਿਹਾ ਕਿ ਦੇਰੀ ਨਾਲ ਬੀਜੀ ਗਈ ਫ਼ਸਲ ਨੂੰ ਵੇਚਣ ਸਮੇਂ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਬੀਜੀ ਗਈ ਫ਼ਸਲ ਨੂੰ ਪੁੱਟਣ ਵਾਲੇ ਅਧਿਕਾਰੀਆਂ ਦਾ ਿਘਰਾਓ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂ ਮਹਿੰਦਰ ਸਿੰਘ ਭੈਣੀਬਾਘਾ ਦੇ ਰਾਮ ਸਿੰਘ ਭੈਣੀਬਾਘਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਜ਼ੀਰੀ ਦੀ ਬਿਜਾਈ ਲਈ 13 ਜੂਨ ਨਿਰਧਾਰਿਤ ਕੀਤੀ ਗਈ ਹੈ, ਪਰ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿਚ ਕਿਸਾਨਾਂ ਨੇ ਸਰਕਾਰੀ ਹੁਕਮਾਂ ਦੀ ਪਰਵਾਹ ਨਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿਚ ਜ਼ੀਰੀ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਜ਼ੀਰੀ ਦੀ ਬਿਜਾਈ 1 ਜੂਨ ਤੋਂ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ 1 ਜੂਨ ਤੋਂ ਜ਼ੀਰੀ ਦੀ ਬਿਜਾਈ ਸ਼ੁਰੂ ਕਰਨ ਦੇ ਨਾਲ-ਨਾਲ ਬਿਜਲੀ ਪਾਣੀ ਦੀ ਸਪਲਾਈ ਵੀ ਨਿਰਵਿਘਨ ਜਾਰੀ ਕਰੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬੀਜੀ ਗਈ ਜ਼ੀਰੀ ਦੀ ਫ਼ਸਲ ਨੂੰ ਉਖਾੜਨ ਲਈ ਆਉਣ ਵਾਲੇ ਅਧਿਕਾਰੀਆਂ ਦਾ ਸ਼ਾਂਤਮਈ ਤਕੀਕੇ ਨਾਲ ਿਘਰਾਓ ਕੀਤਾ ਜਾਵੇਗਾ। ਕਿਸਾਨ ਜਗਦੇਵ ਸਿਘ ਨੇ ਕਿਹਾ ਕਿ ਸਰਕਾਰੀ ਹੁਕਮਾਂ ਤੋਂ ਪਹਿਲਾਂ ਜ਼ੀਰੀ ਬੀਜਣਾ ਉਨ੍ਹਾਂ ਦੀ ਮਜ਼ਬੂਰੀ ਹੈ। ਦੇਰੀ ਨਾਲ ਬੀਜੀ ਗਈ ਫ਼ਸਲ ਦੇਰੀ ਨਾਲ ਹੀ ਪੱਕਦੀ ਹੈ। ਜਿਸ ਕਾਰਨ ਨਮੀਂ ਦੀ ਮਾਤਰਾ ਜ਼ਿਆਦਾ ਹੋ ਜਾਂਦੀ ਹੈ। ਸਰਕਾਰ ਵੱਲੋਂ ਦਿੱਤੇ ਗਏ ਮਾਪਦੰਡਾਂ ਅਨੁਸਾਰ ਨਮੀਂ ਦੀ ਮਾਤਰਾ 17 ਫ਼ੀਸਦੀ ਚਾਹੀਦੀ ਹੈ, ਜਦ ਕਿ ਦੇਰੀ ਨਾਲ ਬੀਜੀ ਗਈ ਫ਼ਸਲ ‘ਚ ਨਮੀਂ ਦੀ ਮਾਤਰਾ 24 ਫ਼ੀਸਦੀ ਦੇ ਲਗਪਗ ਨਿਕਲਦੀ ਹੈ। ਜਿਸ ਨੂੰ ਲੈ ਕੇ ਕਿਸਾਨ ਨੂੰ ਕਈ ਕਈ ਦਿਨ ਮੰਡੀਆਂ ਵਿਚ ਰੁਲਣਾ ਪੈਂਦਾ ਹੈ। ਅਗੇਤੀ ਬਿਜਾਈ ਕਰਨਾ ਉਨ੍ਹਾਂ ਦੀ ਮਜ਼ਬੂਰੀ ਹੈ। ਜੇਕਰ ਫ਼ਸਲ ਦੀ ਬਿਜਾਈ 1 ਜੂਨ ਤੋਂ ਹੋ ਜਾਂਦੀ ਹੈ ਤਾਂ ਕਿਸਾਨਾਂ ਦੀ ਖੱਜਲ-ਖੁਆਰੀ ਘੱਟ ਜਾਂਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰੀ ਹੁਕਮਾਂ ਦੀ ਅਣਦੇਖੀ ਕਰਕੇ ਬੀਜੀ ਗਈ ਫ਼ਸਲ ਵਾਲੇ ਕਿਸਾਨਾਂ ਤੇ ਪ੍ਰਸ਼ਾਸਨ ਕੀ ਕਾਰਵਾਈ ਕਰਦਾ ਹੈ ਜਾਂ ਫਿਰ ਆਪਣੇ ਹੀ ਹੁਕਮਾਂ ਦੀਆਂ ਉਡ ਰਹੀਆਂ ਧੱਜੀਆਂ ਨੂੰ ਦੇਖਦਿਆਂ ਅੱਖਾਂ ਬੰਦ ਕਰਦੇ ਹਨ।
ਮੁੱਖ ਖੇਤਬਾੜੀ ਅਫਸਰ ਗੁਰਮੇਲ ਸਿੰਘ ਚਾਹਲ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਕਿਸਾਨ ਨੂੰ ਨੋਟਿਸ ਭੇਜਿਆ ਜਾਵੇਗਾ ਕਿ ਕਿਸਾਨ ਆਪਣੇ ਆਪ ਹੀ ਇਸ ਫ਼ਸਲ ਨੂੰ ਨਸ਼ਟ ਕਰ ਦੇਵੇ ਨਾ ਕਰਨ ਦੀ ਸੂਰਤ ਵਿਚ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares