ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ, ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦਾ 400 ਸਾਲਾ ਜਨਮ ਦਿਹਾੜਾ ਅਤੇ ਗੁਰੂ ਲਾਧੋ ਰੇ ਦਿਵਸ ਤੇ ਨੌਜਵਾਨ ਸਭਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਵਲੋ 15 ਅਗਸਤ ਦਿਨ ਵੀਰਵਾਰ ਸ਼ਾਮ ਨੂੰ ਸਮਾਗਮ ਕਰਵਾਏ ਜਾ ਰਹੇ ਹਨ।____

ਪੰਜਾਬ ਅਤੇ ਪੰਜਾਬੀਅਤ

ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ 15 ਅਗਸਤ ਦਿਨ ਵੀਰਵਾਰ ਨੂੰ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ ਦੇ ਉਪਰਾਲੇ ਸਦਕਾ, ਸਾਧ ਸੰਗਤ ਅਤੇ ਪ੍ਰਬੰਧਕ ਸੇਵਾਦਾਰਾ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਜੀ ਦੇ 400 ਸਾਲਾ ਜਨਮ ਦਿਹਾੜਾ ਅਤੇ ਗੁਰੂ ਲਾਧੋ ਰੇ ਦਿਵਸ ਨੂੰ ਸਮਰਪਤਿ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ,

ਜਿਸ ਵਿੱਚ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ 15 ਅਗਸਤ ਦਿਨ ਵੀਰਵਾਰ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। 15 ਅਗਸਤ ਦਿਨ ਵੀਰਵਾਰ ਸ਼ਾਮ ਰਹਿਰਾਸ ਸਾਹਿਬ ਉਪਰੰਤ ਵਿਸ਼ੇਸ਼ ਦਿਵਾਨ ਸਜਾਏ ਜਾਣਗੇ। ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਕੁਲਵੰਤ ਸਿੰਘ ਲੁਧਿਆਣੇ ਵਾਲੇ ਅਤੇ ਉਨ੍ਹਾਂ ਦੇ ਨਾਲ ਹੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਹਜੂਰੀ ਰਾਗੀ ਜੱਥਾ ਭਾਈ ਸਤਿੰਦਰਬੀਰ ਸਿੰਘ ਜੀ ਜੱਥੇ ਸਮੇਤ ਹਾਜਰੀ ਭਰਨਗੇ।

ਸਮੂਹ ਸੰਗਤਾ ਨੂੰ ਨੌਜਵਾਨ ਸਭਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਇਟਲੀ ਅਤੇ ਪ੍ਰਬੰਧਕ ਕਮੇਟੀ ਵਲੋ ਬੇਨਤੀ ਵੱਧ ਤੋ ਵੱਧ ਸਮਾਗਮ ਤੇ ਗੁਰਦੁਆਰਾ ਸਾਹਿਬ ਪਹੁੰਚੋ ਤੇ ਕਥਾ ਕੀਰਤਨ ਸਰਵਣ ਕਰੋ।

ਗੁਰਦੁਆਰਾ ਸਿੰਘ ਸਭਾ ਫਲੈਰੋ ਦੇ ਪ੍ਰਬੰਧਕ ਸੇਵਾਦਾਰ ਸੁਰਿੰਦਰਜੀਤ ਸਿੰਘ,ਬਲਕਾਰ ਸਿੰਘ, ਨਿਸ਼ਾਨ ਸਿੰਘ, ਸਵਰਨ ਸਿੰਘ, ਸ਼ਰਨਜੀਤ ਸਿੰਘ, ਕੁਲਵੰਤ ਸਿੰਘ ਆਦਿ ਅਤੇ ਨੌਜਵਾਨ ਸਭਾ ਬੋਰਗੋ ਸੰਨ ਯਾਕਮੋ ਅਤੇ ਕਲਤੂਰਾ ਸਿੱਖ ਦੇ ਸੇਵਾਦਾਰ ਸਿਮਰਜੀਤ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਬਲਜੀਤ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ, ਕਰਨਵੀਰ ਸਿੰਘ, ਅਰਸ਼ਦੀਪ ਸਿੰਘ, ਸੰਤੋਖ ਸਿੰਘ, ਗੁਰਦੇਵ ਸਿੰਘ, ਤਰਮਨਪ੍ਰੀਤ ਸਿੰਘ ਆਦਿ ਵੱਲੋ ਸਾਰਾ ਸਮਾਗਮ ਸੀ ਸਿੱਖ ਟੀਵੀ ਯੂ ਟਿਉਬ ਚੈਨਲ ਅਤੇ ਫੇਸਬੁੱਕ ਤੇ ਲਾਈਵ ਦਿਖਾਈਆ ਜਾਵੇਗਾ। ਗੁਰੂ ਕੇ ਲੰਗਰ ਅਤੁੱਟ ਵਰਤਣਗੇ।

ਪੰਜਾਬ ਅਤੇ ਪੰਜਾਬੀਅਤ

Leave a Reply

Your email address will not be published. Required fields are marked *

shares